ਰਾਜਸਥਾਨ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ‘ਚ ਵੱਡਾ ਬੱਸ ਹਾਦਸਾ ਵਾਪਰਿਆ ਹੈ। ਜਿੱਥੇ ਕੁਰਨੂਲ ਦੇ ਚਿੰਨਾਟੇਕੁਰ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਰਿਪੋਰਟਾਂ ਅਨੁਸਾਰ 20 ਯਾਤਰੀ ਜਿੰਦਾਂ ਸੜ ਗਏ । ਬੱਸ ‘ਚ ਲੱਗਪਗ 40 ਲੋਕ ਸਵਾਰ ਸਨ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦਿਂ ਹੈ। ਬਾਕੀ ਜ਼ਖਮੀ ਯਾਤਰੀਆਂ ਨੂੰ ਕੁਰਨੂਲ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਬਾਈਕ ਨਾਲ ਟਕਰਾਉਣ ਕਾਰਣ ਵਾਪਰਿਆ ਹਾਦਸਾ
ਇਹ ਘਟਨਾ ਸ਼ੁੱਕਰਵਾਰ ਸਵੇਰੇ 3:30 ਵਜੇ ਦੇ ਕਰੀਬ ਵਾਪਰੀ। ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਬੱਸ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਸੀ ਜਦੋਂ ਐਨਐਚ-44 ‘ਤੇ ਇੱਕ ਬਾਈਕ ਨਾਲ ਟਕਰਾ ਗਈ। ਬਾਈਕ ਬੱਸ ਦੇ ਹੇਠਾਂ ਆ ਗਈ ਅਤੇ ਬਾਲਣ ਟੈਂਕ ਨਾਲ ਟਕਰਾ ਗਈ, ਜਿਸ ਕਾਰਨ ਬੱਸ ਨੂੰ ਤੁਰੰਤ ਅੱਗ ਲੱਗ ਗਈ। ਹਾਦਸੇ ਵਿੱਚ ਸਵਾਰ ਸ਼ਿਵਸ਼ੰਕਰ ਦੀ ਵੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਕਰਨਾ ਮੁਸ਼ਕਿਲ
ਪੁਲਿਸ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਲਾਸ਼ਾਂ ਪੂਰੀ ਤਰ੍ਹਾਂ ਸੜ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਸੀ।
ਰਿਪੋਰਟਾਂ ਅਨੁਸਰ ਬੱਸ ਵਿੱਚ ਸਵਾਰ 19 ਯਾਤਰੀ, ਦੋ ਬੱਚੇ ਅਤੇ ਦੋ ਡਰਾਈਵਰ ਵਾਲ-ਵਾਲ ਬਚ ਗਏ। ਬੱਸ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਦਰਵਾਜ਼ਾ ਜਾਮ ਹੋ ਗਿਆ ਅਤੇ ਕੁਝ ਹੀ ਮਿੰਟਾਂ ਵਿੱਚ ਗੱਡੀ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ।
PM ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਪੀਐਮ ਮੋਦੀ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਟਵਿੱਟਰ ‘ਤੇ ਲਿਖਿਆ, “ਕੁਰਨੂਲ ਹਾਦਸਾ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ।” ਉਨ੍ਹਾਂ ਨੇ ਪੀਐਮ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ।