ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ ਲਈ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਰ ਨਵੇਂ ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ।
ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਦੀ ਕਾਇਆ-ਕਲਪ ਲਈ ਵੱਡੇ ਉਪਰਾਲੇ ਜਾਰੀ ਹਨ। ਹੋਰਨਾਂ ਪਹਿਲਕਦਮੀਆਂ ਤੋਂ ਇਲਾਵਾ ਬੱਚਿਆਂ ਲਈ ਸੁਵਿਧਾਜਨਕ ਪਖਾਨੇ ਅਤੇ ਪੀਣ ਵਾਲ਼ੇ ਸਾਫ਼ ਪਾਣੀ ਦੇ ਨਾਲ਼-ਨਾਲ਼ ਫ਼ਰਨੀਚਰ ਵਾਸਤੇ ਵੀ ਕਰੋੜਾਂ ਰੁਪਏ ਦੇ ਵਿਸ਼ੇਸ਼ ਫ਼ੰਡ ਜਾਰੀ ਕੀਤੇ ਜਾ ਰਹੇ ਹਨ।… pic.twitter.com/LiEWUkzWWA
— AAP Punjab (@AAPPunjab) January 9, 2025
3000 ਹੋਰ ਆਂਗਨਵਾੜੀ ਵਰਕਰਾਂ ਦੀ ਕੀਤੀ ਜਾਵੇਗੀ ਭਰਤੀ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ 1419 ਨਵੇਂ ਆਂਗਣਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ। ਜਦਕਿ 56 ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾ ਚੁਕੀ ਹੈ। ਇਸ ਤੋਂ ਇਲਾਵਾ 350 ਸੈਂਟਰ ਦੀ ਮੁਰੰਮਤ ਵੀ ਇਸ ਵਿਚ ਸ਼ਾਮਲ ਕੀਤੀ ਗਈ ਹੈ, ਹਰੇਕ ਸੈਂਟਰ ’ਤੇ ਰਿਪੇਅਰ ਲਈ ਦੋ ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ 3000 ਹੋਰ ਆਂਗਨਵਾੜੀ ਵਰਕਰਾਂ ਦੀ ਭਰਤੀ ਵੀ ਕੀਤੀ ਜਾਵੇਗੀ।
ਕਰੋੜਾਂ ਰੁਪਏ ਦੇ ਵਿਸ਼ੇਸ਼ ਫ਼ੰਡ ਜਾਰੀ ਕੀਤੇ ਜਾ ਰਹੇ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਦੀ ਕਾਇਆ-ਕਲਪ ਲਈ ਵੱਡੇ ਉਪਰਾਲੇ ਜਾਰੀ ਹਨ। ਹੋਰਨਾਂ ਪਹਿਲਕਦਮੀਆਂ ਤੋਂ ਇਲਾਵਾ ਬੱਚਿਆਂ ਲਈ ਸੁਵਿਧਾਜਨਕ ਪਖਾਨੇ ਅਤੇ ਪੀਣ ਵਾਲ਼ੇ ਸਾਫ਼ ਪਾਣੀ ਦੇ ਨਾਲ਼-ਨਾਲ਼ ਫ਼ਰਨੀਚਰ ਵਾਸਤੇ ਵੀ ਕਰੋੜਾਂ ਰੁਪਏ ਦੇ ਵਿਸ਼ੇਸ਼ ਫ਼ੰਡ ਜਾਰੀ ਕੀਤੇ ਜਾ ਰਹੇ ਹਨ।