ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਵਿੱਚ ਪਿਛਲੇ 12 ਘੰਟਿਆਂ ਦੌਰਾਨ ਨੌਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 2.7 ਅਤੇ 3.8 ਦੇ ਵਿਚਕਾਰ ਮਾਪੀ ਗਈ। ਰਿਪੋਰਟਾਂ ਅਨੁਸਾਰ, ਜ਼ਿਲ੍ਹੇ ਵਿੱਚ ਬੀਤੀ ਰਾਤ 8 ਵਜੇ ਤੋਂ ਅੱਜ ਸਵੇਰੇ 8 ਵਜੇ ਤੱਕ ਹਲਕੇ ਭੂਚਾਲਾਂ ਦੀ ਇੱਕ ਲੜੀ ਆਈ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਸਾਵਧਾਨੀ ਵਜੋਂ, ਨੇੜਲੇ ਸਕੂਲ ਬੰਦ ਕਰ ਦਿੱਤੇ ਗਏ ਹਨ।