View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀਆਂ ਮਹਿਲਾਵਾਂ ਨੂੰ ਸੂਬਾ ਸਰਕਾਰ ਵੱਲੋਂ ਵੈਸਾਖੀ ਦੇ ਤਿਉਹਾਰ ‘ਤੇ ਤੁਹਫ਼ਾ ਮਿਲਣ ਵਾਲਾ ਹੈ। ਸਰਕਾਰ ਵੱਲੋਂ ਮਹਿਲਾਵਾਂ ਨੂੰ 1000 1000 ਰੁਪਏ ਪ੍ਰਤੀ ਮਹੀਨਾ ਦਾ ਵਾਅਦਾ ਕੀਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਕਿਸ ਨੂੰ ਕਿੰਨੀ ਮਿਲੇਗੀ ਰਾਸ਼ੀ?

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਤੇ SC ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਪੇਸ਼ ਕੀਤੇ ਗਏ ਬਜਟ ਵਿੱਚ ਕੀਤਾ ਗਿਆ ਸੀ। ਲਾਭਪਾਤਰੀ ਮਹਿਲਾ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ।

13 ਅਪ੍ਰੈਲ ਤੋਂ ਹੋਵੇਗੀ ਰਜਿਸਟ੍ਰੇਸ਼ਨ

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਹ ਸੇਵਾ ਆਂਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ ‘ਤੇ ਬਿਲਕੁਲ ਮੁਫ਼ਤ ਹੋਵੇਗੀ। ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ DBT (Direct Benefit Transfer) ਰਾਹੀਂ ਭੇਜੀ ਜਾਵੇਗੀ। ਯੋਜਨਾ ਦੀ ਸਹੀ ਢੰਗ ਨਾਲ ਨਿਗਰਾਨੀ ਲਈ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਹਾਈ-ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਲੋਕਾਂ ਨੂੰ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਵਿੱਚ ਮਦਦ ਲਈ ਵਿਸ਼ੇਸ਼ ਤੌਰ ‘ਤੇ ‘ਮੋਬੀਲਾਈਜ਼ਰ’ ਅਤੇ ‘ਫੈਸੀਲੀਟੇਟਰ’ ਤਾਇਨਾਤ ਕੀਤੇ ਜਾਣਗੇ।

ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਤਾਂ ਪਹਿਲਾਂ ਦਿੱਤੀ ਗਈ ਰਾਸ਼ੀ ਵਾਪਸ ਨਹੀਂ ਲਈ ਜਾਵੇਗੀ, ਪਰ ਅਗਲੀ ਕੋਈ ਵੀ ਕਿਸ਼ਤ ਜਾਰੀ ਨਹੀਂ ਕੀਤੀ ਜਾਵੇਗੀ।

ਜਾਣੋ ਕਿਹੜੀਆਂ ਮਹਿਲਾਵਾਂ ਕਰ ਸਕਦੀਆਂ ਹਨ ਰਜਿਸਟ੍ਰੇਸ਼ਨ

ਉਮਰ 18 ਸਾਲ ਜਾਂ ਉਸ ਤੋਂ ਵੱਧ ਹੋਣੀ ਚਾਹੀਦੀ ਹੈ।

ਪੰਜਾਬ ਦੀ ਰਜਿਸਟਰਡ ਨਿਵਾਸੀ ਅਤੇ ਵੋਟਰ ਹੋਣੀ ਚਾਹੀਦੀ ਹੈ।

ਪਰਿਵਾਰ ਵਿੱਚ ਯੋਗ ਔਰਤਾਂ ਦੀ ਸੰਖਿਆ ‘ਤੇ ਕੋਈ ਪਾਬੰਦੀ ਨਹੀਂ ਹੈ।

ਇੱਕ ਹੀ ਪਰਿਵਾਰ ਦੀ ਇੱਕ ਤੋਂ ਵੱਧ ਯੋਗ ਔਰਤਾਂ ਲਾਭ ਉਠਾ ਸਕਦੀਆਂ ਹਨ।

ਸਮਾਜਿਕ ਸੁਰੱਖਿਆ ਪੈਨਸ਼ਨ ਧਾਰਕ ਵੀ ਇਸ ਯੋਜਨਾ ਦੇ ਲਾਭ ਦੀਆਂ ਹੱਕਦਾਰ ਹੋਣਗੀਆਂ।

ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਲਾਭ

ਸਰਕਾਰੀ ਕਰਮਚਾਰੀ (ਰੈਗੂਲਰ ਜਾਂ ਸੇਵਾਮੁਕਤ/ਰਿਟਾਇਰਡ)

ਮੌਜੂਦਾ ਜਾਂ ਸਾਬਕਾ ਸੰਸਦ ਮੈਂਬਰ (MP), ਵਿਧਾਇਕ (MLA) ਅਤੇ ਉਹਨਾਂ ਦੇ ਪਤੀ/ਪਤਨੀ

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ