View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਕਾਫੀ ਵੱਧ ਗਈ ਹੈ, ਹਾਲਾਂਕਿ ਜਲੰਧਰ ਸਮੇਤ ਹੋਰ ਕੁਝ ਜ਼ਿਲ੍ਹਿਆਂ ਵਿਚ ਧੁੱਪ ਚੜ੍ਹਨ ਨਾਲ ਲੋਕਾਂ ਨੂੰ ਸਰਦੀ ਤੋਂ ਕੁਝ ਰਾਹਤ ਮਿਲ ਰਹੀ ਹੈ।ਉਥੇ ਹੀ ਹੁਣ ਮੌਸਮ ਵਿਭਾਗ ਵਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਸੰਘਣੀ ਧੁੰਦ ਤੇ COLD WAVE ਲਈ ਔਰੇਂਜ ALERT ਜਾਰੀਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣਾ ਕੋਹਰਾ ਅਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੌਸਮ ਸੁੱਕਾ (ਡਰਾਈ) ਬਣਿਆ ਰਹੇਗਾ।ਇਸ ਦਰਮਿਆਨ ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਆਮ ਤਾਪਮਾਨ ਨਾਲੋਂ 3.4 ਡਿਗਰੀ ਵੱਧ ਹੈ। ਰਾਜ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਦਮਪੁਰ ਅਤੇ ਬਠਿੰਡਾ ਵਿੱਚ ਸੰਘਣਾ ਕੋਹਰਾ ਰਿਕਾਰਡ ਕੀਤਾ ਗਿਆ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ 26 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ।

ਵਿਜ਼ੀਬਿਲਟੀ ਘੱਟ ਹੋਈ

ਮੌਸਮ ਵਿਭਾਗ ਮੁਤਾਬਕ ਆਦਮਪੁਰ, ਪਠਾਨਕੋਟ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਰਹਿ ਗਈ ਸੀ। ਇਸਦੇ ਨਾਲ ਹੀ ਘੱਟੋ-ਘੱਟ ਤਾਪਮਾਨ ਹੁਣ 5 ਤੋਂ 10 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿ ਗਿਆ ਹੈ।ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।

ਉੱਥੇ ਹੀ ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਖੁਸ਼ਕ ਰਹੇਗਾ।

ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਹਾਲ

26 ਦਸੰਬਰ –ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੇ ਤੋਂ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

27 ਦਸੰਬਰ –ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਸੰਘਣੇ ਤੋਂ ਬਹੁਤ ਸੰਘਣਾ ਕੋਹਰਾ ਪੈ ਸਕਦਾ ਹੈ।
ਜਦਕਿ ਗੁਰਦਾਸਪੁਰ, ਮੋਗਾ, ਬਰਨਾਲਾ, ਸੰਗਰੂਰ, ਐਸਏਐਸ ਨਗਰ (ਮੋਹਾਲੀ), ਨਵਾਂਸ਼ਹਿਰ ਅਤੇ ਤਰਨਤਾਰਨ ਵਿੱਚ ਛਿੱਟੇ-ਛਿੱਟੇ ਥਾਵਾਂ ‘ਤੇ ਸੰਘਣਾ ਕੋਹਰਾ ਰਹਿ ਸਕਦਾ ਹੈ। ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।

28 ਦਸੰਬਰ – ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ।
ਉੱਥੇ ਹੀ ਗੁਰਦਾਸਪੁਰ, ਮੋਗਾ, ਬਰਨਾਲਾ, ਸੰਗਰੂਰ, ਐਸਏਐਸ ਨਗਰ (ਮੋਹਾਲੀ), ਨਵਾਂਸ਼ਹਿਰ ਅਤੇ ਤਰਨਤਾਰਨ ਵਿੱਚ ਸੰਘਣਾ ਕੋਹਰਾ ਛਾਇਆ ਰਹਿ ਸਕਦਾ ਹੈ। ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ