ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਅੱਜ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।
ਯੈਲੋ ਅਲਰਟ ਜਾਰੀ
ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਗੜੇਮਾਰੀ ਨੇ ਫ਼ਸਲਾਂ ਨੂੰ ਕੀਤਾ ਨੁਕਸਾਨ
ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫਿਰ ਫ਼ਸਲਾਂ ਨੂੰ ਨੁਕਸਾਨ ਹੋਵੇਗਾ।