View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੧੮ ਮੱਘਰ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੫ ॥

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

( ਵਿਆਖਿਆ )

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤਿ੍ਰਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ ।੪।੪।੧੫।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਹਿੰਦੂ ਸੰਗਠਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ‘ਟੈਨਟੈਨ’ (TenTen) ਮਲਟੀ-ਕੁਜ਼ੀਨ ਰੈਸਟੋਰੈਂਟ, ਓਪਨ ਸਕਾਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸਾਡੀ ਮਾਂ ਬੋਲੀ ਹੈ। ਇਹ ਸਿਰਫ਼ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਸਵੇਰੇ-ਸਵੇਰੇ ਸੰਘਣੀ ਧੁੰਦ ਕਾਰਣ ਦਰਦਨਾਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਧਮਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਫਰਜ਼ੀ ਲੇਡੀ ਪੁਲਿਸ ਵਰਗਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ