ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੁੱਧਵਾਰ ਨੂੰ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 27 ਅਗਸਤ ਬੁੱਧਵਾਰ ਨੂੰ ਸੰਵਤਸਰੀ ਦਿਵਸ ਹੈ, ਜਿਸ ਕਾਰਨ ਸਰਕਾਰ ਨੇ ਪੰਜਾਬ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਜੈਨ ਧਰਮ ਦਾ ਸੰਵਤਸਰੀ ਮਹਾਪਰਵ 20 ਤੋਂ 27 ਅਗਸਤ ਤੱਕ ਮਨਾਇਆ ਜਾ ਰਿਹਾ ਹੈ।
ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਹੁਤ ਹੀ ਅਸ਼ੁੱਭ ਮੰਨਿਆ ਜਾਂਦਾ ਹੈ। ਜਿਸ ਕਾਰਨ ਲੁਧਿਆਣਾ ਤੇ ਸੰਗਰੂਰ ‘ਚ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ 27 ਅਗਸਤ 2025 ਨੂੰ ਪੂਰੇ ਜ਼ਿਲ੍ਹੇ ਵਿੱਚ ਸਾਰੀਆਂ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਕਿਸੇ ਵੀ ਜੀਵ ਦੀ ਹੱਤਿਆ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਪਵਿੱਤਰ ਹੈ ਅਤੇ ਜੀਵ ਦੀ ਹੱਤਿਆ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ।
ਜ਼ਿਲ੍ਹਿਆਂ ‘ਚ ਮਾਸ, ਮੱਛੀ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਮਾਸ/ਮੱਛੀ ਮਾਸਾਹਾਰੀ ਕਾਰੋਬਾਰ ਨਾਲ ਜੁੜੇ ਆਮ ਲੋਕਾਂ ਅਤੇ ਵਪਾਰੀਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਦੁਕਾਨਦਾਰਾਂ ਨੂੰ ਇਹ ਸਖ਼ਤ ਹੁਕਮ ਦਿੱਤੇ ਹਨ।