ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਸਵੇਰੇ-ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਸਰਹਿੰਦ ਰੋਡ ‘ਤੇ ਪਠਾਨਕੋਟ ਡਿਪੂ ਦੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ। ਹਾਦਸਾ ਇੰਨਾ ਗੰਭੀਰ ਸੀ ਕਿ ਟਰੱਕ ਡਰਾਈਵਰ ਅਤੇ ਬੱਸ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਕਾਰਨ ਹਫੜਾ-ਦਫੜੀ ਅਤੇ ਦਹਿਸ਼ਤ ਫੈਲ ਗਈ।
ਕੰਡਕਟਰ ਸਮੇਤ ਦੋ ਲੋਕਾਂ ਦੀ ਮੌਤ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ। ਇਸ ਹਾਦਸੇ ‘ਚ ਕੰਡਕਟਰ ਸਮੇਤ 2 ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ, ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।