ਖ਼ਬਰਿਸਤਾਨ ਨੈੱਟਵਰਕ:ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦੇ ਮਾਮਲੇ ‘ਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ | ਯੂਟਿਊਬਰ ਨੂੰ ਮੋਹਾਲੀ ਕੋਰਟ ‘ਚ ਪੇਸ਼ ਕਰ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ|
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਜਸਬੀਰ ਸਿੰਘ ਨੂੰ ਪਾਕਿਸਤਾਨ ਦੇ ਲਈ ਜਾਸੂਸੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ, ਜੋ ਰੂਪਨਗਰ ਦੇ ਪਿੰਡ ਮਾਹਲ ਦਾ ਰਹਿਣ ਵਾਲਾ ਹੈ | ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ਦੇ 10 ਲੱਖ ਤੋਂ ਵੱਧ ਫੋਲੋਅਰਸ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਿ ਜਸਬੀਰ ਸਿੰਘ ਪਾਕਿਸਤਾਨੀ ਖੁਫੀਆ ਏਜੰਟ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਉਸਦੇ ਹਰਿਆਣਾ ਤੋਂ ਗ੍ਰਿਫਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਬੰਧ ਸਨ।
ਜਾਂਚ ‘ਚ ਹੋਇਆ ਇਹ ਖੁਲਾਸਾ
ਪੰਜਾਬ ਪੁਲਿਸ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਬਲੌਗਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਗਿਆ ਸੀ। ਪੁਲਿਸ ਨੂੰ ਉਸਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਮਿਲੇ ਹਨ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਅਧੀਨ ਹਨ।