ਪੰਜਾਬ ‘ਚ ਜਲੰਧਰ ਅੰਮ੍ਰਿਤਸਰ ਤੋਂ ਬਾਅਦ ਹੁਣ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਮੇਲ ਆਈ। ਸਕੂਲ ਪ੍ਰਬੰਧਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਕੂਲ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਸਕੂਲਾਂ ਨੂੰ ਮਿਲੀ ਮੇਲ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਬ ਬਲਾਸਟ ਹੋਣ ਦੀ ਧਮਕੀ ਦਿੱਤੀ ਗਈ ਹੈ। ਐੱਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਪੁਲਿਸ ਟੀਮਾਂ ਵੱਲੋਂ ਇਸਦੀ ਜਾਂਚ ਕਰਨ ਦੇ ਨਾਲ ਸਕੂਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।