ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਗੋਲੀਆਂ ਚੱਲਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਤਾਜ਼ਾ ਮਾਮਲਾ ਬਟਾਲਾ ਦੇ ਸਟਾਫ ਰੋਡ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਦੇਰ ਰਾਤ ਕਾਰ ਦੀ ਸਾਈਡ ਲੈਣ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਪੈਦਾ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਚੱਲ ਪਈਆਂ। ਰਿਪੋਰਟ ਮੁਤਾਬਕ ਦੋ ਨੌਜਵਾਨਾਂ ਦੇ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ।
ਜ਼ਖਮੀ ਹਾਲਤ ਵਿਚ ਉਨਾਂ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਸਰਕਾਰੀ ਹਸਪਤਾਲ ਤੋਂ ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਨੌਜਵਾਨਾਂ ਨੇ ਕਿਹਾ ਕਿ ਅਸੀਂ ਉਕਤ ਹਮਲਾਵਰਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਕਾਰ ਸਾਈਡ ਕਰਨ ਲਈ ਕਿਹਾ ਇੰਨੇ ਵਿਚ ਹੀ ਉਹਨਾਂ ਨੇ ਸਾਡੇ ਉਤੇ ਗੋਲੀਆਂ ਚਲਾ ਦਿੱਤੀਆਂ।
ਸਰਕਾਰੀ ਹਸਪਤਾਲ ਦੇ ਇਕ ਸਟਾਫ ਮੈਂਬਰ ਨੇ ਕਿਹਾ ਕਿ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ, ਦੋਨਾਂ ਦੀ ਹਾਲਤ ਸਥਿਰ ਹੈ ਅਸੀਂ ਦੋਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਜਦ ਤੱਕ ਰੈਫਰ ਕੀਤਾ ਗਿਆ ਉਦੋਂ ਤੱਕ ਪੁਲਿਸ ਨਹੀਂ ਸੀ ਪਹੁੰਚੀ ਪੁਲਿਸ ਮੌਕੇ ਤੇ ਜਾ ਕੇ ਜਾਂਚ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।