ਖ਼ਬਰਿਸਤਾਨ ਨੈੱਟਵਰਕ: ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਕੇਦਾਰਨਾਥ ਧਾਮ ਤੋਂ ਗੁਪਤਕਾਸ਼ੀ ਜਾ ਰਿਹਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪਾਇਲਟ ਸਮੇਤ 7 ਯਾਤਰੀਆਂ ਦੀ ਮੌਤ ਹੋ ਗਈ। ਰੁਦਰਪ੍ਰਯਾਗ ਸਮੇਤ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਕੇਦਾਰਨਾਥ ਧਾਮ ਨੂੰ ਜਾਣ ਵਾਲੀ ਸੜਕ ਨੂੰ ਨੁਕਸਾਨ ਪਹੁੰਚਿਆ ਹੈ। ਹੈਲੀਕਾਪਟਰ ਹਾਦਸੇ ਤੋਂ ਬਾਅਦ, ਉਤਰਾਖੰਡ ਦੀ ਰੁਦਰਪ੍ਰਯਾਗ ਪੁਲਿਸ ਨੇ ਅਗਲੇ ਹੁਕਮਾਂ ਤੱਕ ਸੋਨਪ੍ਰਯਾਗ ਤੋਂ ਕੇਦਾਰਨਾਥ ਜਾਣ ਵਾਲੇ ਰਸਤੇ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ।
ਉਤਰਾਖੰਡ ਦੀ ਰੁਦਰਪ੍ਰਯਾਗ ਪੁਲਿਸ ਨੇ X ‘ਤੇ ਪੋਸਟ ਕਰਕੇ ਕੇਦਾਰਨਾਥ ਧਾਮ ਯਾਤਰਾ ਸੰਬੰਧੀ ਇੱਕ ਵੱਡਾ ਅਪਡੇਟ ਦਿੱਤਾ ਹੈ। ਜੰਗਲੀਚੱਟੀ ਨੇੜੇ ਖੱਡ ਵਿੱਚ ਮਲਬਾ ਅਤੇ ਪੱਥਰ ਡਿੱਗਣ ਕਾਰਨ ਕੇਦਾਰਨਾਥ ਧਾਮ ਨੂੰ ਜਾਣ ਵਾਲੀ ਸੜਕ ਨੂੰ ਨੁਕਸਾਨ ਪਹੁੰਚਿਆ ਹੈ। ਸੋਨਪ੍ਰਯਾਗ ਤੋਂ ਕੇਦਾਰਨਾਥ ਧਾਮ ਤੱਕ ਪੈਦਲ ਯਾਤਰਾ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
जंगलचट्टी के पास गधेरे में मलबा पत्थर आने पर पैदल मार्ग हुआ बाधित।
अग्रिम आदेशों तक सोनप्रयाग से केदारनाथ धाम जाने वाली पैदल यात्रा की गयी है स्थगित।
जनपद पुलिस की श्री केदारनाथ धाम आ रहे श्रद्धालुओं से अपील है कि वे जहां पर हैं, वहीं पर सुरक्षित रहें। pic.twitter.com/NkCSFBFAq0
— Rudraprayag Police Uttarakhand (@RudraprayagPol) June 15, 2025
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਉੱਤਰਾਖੰਡ ਵਿੱਚ ਹੈਲੀਕਾਪਟਰ ਹਾਦਸੇ ਦੀ ਇਹ ਤੀਜੀ ਘਟਨਾ ਹੈ। ਹੈਲੀਕਾਪਟਰ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਚਾਰ ਧਾਮ ਯਾਤਰਾ ਲਈ ਹੈਲੀਕਾਪਟਰ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।