ਜਲੰਧਰ ਪੁਲਿਸ ਨੇ ਬੁਲੇਟ ਪਟਾਕੇ ਚਲਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ| ਪੁਲਸ ਨੇ ਪਿਛਲੇ ਕਈ ਦਿਨਾਂ ਤੋਂ ਵੱਡੀ ਗਿਣਤੀ ਚ ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਕਈਆਂ ਦੇ ਬੁਲੇਟ ਮੋਟਰਸਾਈਕਲ ਬੰਦ ਵੀ ਕੀਤੇ ਗਏ ਹਨ | ਇਸੇ ਦੇ ਨਾਲ ਹੁਣ ਮਕੈਨਿਕਾਂ ‘ਤੇ ਵੀ ਨੁਕੇਲ ਕਸੇਗੀ ਜੋ ਬੁਲੇਟ ਦੇ ਸਾਈਲੈਂਸਰਾਂ ਨੂੰ ਮੋਡੀਫਾਈ ਕਰਦੇ ਹਨ |
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ
ਉਨ੍ਹਾਂ ਹੁਕਮ ਦਿੱਤਾ ਕਿ ਕੋਈ ਵੀ ਦੁਕਾਨਦਾਰ ਆਟੋ ਕੰਪਨੀ ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਉਲਟ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕੋਈ ਮਕੈਨਿਕ ਸਾਈਲੈਂਸਰ ਵਿੱਚ ਤਕਨੀਕੀ ਬਦਲਾਅ ਕਰੇਗਾ। ਜੇਕਰ ਅਜਿਹਾ ਕੋਈ ਮਾਮਲਾ ਨਜ਼ਰ ਆਉਂਦਾ ਹੈ ਤਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ |
ਦਸ ਦਈਏ ਕਿ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਦੇ ਲਈ ਪੁਲਿਸ ਵੱਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਇਹਨਾਂ ਪਟਾਕਿਆਂ ਦੇ ਨਾਲ ਹੋਣ ਵਾਲੇ ਸੜਕ ਹਾਦਸਿਆਂ ਨੂੰ ਟਾਲਿਆ ਜਾ ਸਕੇ।
ਦਰਅਸਲ ਕਈ ਦੂਸਰੇ ਵਾਹਨ ਚਾਲਕ ਬੁਲੇਟ ਦੇ ਪਟਾਕਿਆਂ ਤੋਂ ਡਰ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦਾ ਸੰਤੁਲਨ ਵਿਗੜ ਜਾਂਦਾ ਹੈ, ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ| ਜਿਸ ਤੋਂ ਬਾਅਦ ਜਲੰਧਰ ਪੁਲਿਸ ਹੀ ਨਹੀਂ ਸਗੋਂ ਪੂਰੇ ਪੰਜਾਬ ਦੀ ਪੁਲਿਸ ਬੁਲੇਟ ਮੋਟਰਸਾਈਕਲ ਦੇ ਪਟਾਕੇ ਚਲਾਉਣ ਵਾਲਿਆਂ ਦੇ ਖਿਲਾਫ ਸਖ਼ਤ ਹੋ ਗਈ ਹੈ ਅਤੇ ਉਨ੍ਹਾਂ ਦੇ ਚਲਾਨ ਕਟੇ ਜਾ ਰਹੇ ਹਨ ਤੇ ਕਈ ਬੁਲੇਟ ਮੋਟਰਸਾਈਕਲ ਜਬਤ ਵੀ ਕੀਤੇ ਗਏ ਹਨ |