ਖ਼ਬਰਿਸਤਾਨ ਨੈੱਟਵਰਕ : ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਜਲੰਧਰ ਦੌਰਾ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਖ਼ਰਾਬ ਮੌਸਮ ਦੇ ਚਲਦੇ ਇਹ ਫੈਸਲਾ ਲਿਆ ਗਿਆ ਹੈ, ਜਿਸ ਕਾਰਨ ਹੁਣ ਰਾਸ਼ਟਰਪਤੀ ਜਲੰਧਰ ਨਹੀਂ ਆਉਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਸ਼ਹਿਰ ਵਿੱਚ ਟ੍ਰੈਫਿਕ ਰੂਟ ਵੀ ਡਾਈਵਰਟ ਕੀਤੇ ਗਏ ਸਨ।
NIT ਵਿੱਚ ਵਿਦਿਆਰਥੀਆਂ ਨੂੰ ਕਰਨਾ ਸੀ ਸਨਮਾਨਿਤ
ਦਰਅਸਲ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ NIT ਦੇ 21ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ। ਇਸ ਲਈ ਪ੍ਰਸ਼ਾਸਨ ਕਾਫ਼ੀ ਸਮੇਂ ਤੋਂ ਤਿਆਰੀਆਂ ਵਿੱਚ ਲੱਗਾ ਹੋਇਆ ਸੀ। ਰਾਸ਼ਟਰਪਤੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਤਿੰਨ ਦਿਨਾਂ ਲਈ ਸ਼ਹਿਰ ਨੂੰ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ ਗਿਆ ਸੀ।