ਖਬਰਿਸਤਾਨ ਨੈੱਟਵਰਕ- ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ । ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੀ ਗਈ ਹੈ। ਇਸ ਮੀਟਿੰਗ ‘ਚ ਬੇਅਦਬੀ ਬਿਲ ਨੂੰ ਮਨਜ਼ੂਰੀ ਦਿੱਤੀ ਗਈ। ਪ੍ਰਵਾਨਗੀ ਮਿਲਣ ਤੋਂ ਬਾਅਦ, ਬੇਅਦਬੀ ਬਿੱਲ ਅੱਜ ਹੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।
ਬੇਅਦਬੀ ਦੇ ਮਾਮਲਿਆਂ ‘ਤੇ ਹੋਵੇਗੀ ਸਖਤ ਕਾਰਵਾਈ
ਪੰਜਾਬ ‘ਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ। ਹੁਣ ਤੱਕ ਸੂਬੇ ‘ਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈਕੋਈ ਸਖ਼ਤ ਕਾਨੂੰਨ ਨਹੀਂ ਸੀ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲ ਸਕਦੀ ਹੈ।ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।