No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ ਦਾ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਵਾਰਦਾਤ ਸਵੇਰੇ ਕਰੀਬ 8:15 ਵਜੇ ਵਾਪਰੀ ਜਦੋਂ ਓਬਰਾਏ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਸਨ।

ਜਦੋਂ ਲੱਕੀ ਓਬਰਾਏ ਆਪਣੀ ਥਾਰ ਗੱਡੀ ਵਿੱਚੋਂ ਉਤਰ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚੇ, ਤਾਂ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਨ੍ਹਾਂ ‘ਤੇ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ। ਜਿਸ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

CCTV ਫੁੱਟੇਜ ਆਈ ਸਾਹਮਣੇ

ਸੀਸੀਟੀਵੀ (CCTV) ਫੁਟੇਜ ਵਿੱਚ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਦੋ ਨੌਜਵਾਨ ਦਿਖਾਈ ਦੇ ਰਹੇ ਹਨ, ਜਿਨ੍ਹਾਂ ਨੇ ਕਾਲੇ ਰੰਗ ਦੀ ਹੁੱਡੀ ਪਾਈ ਹੋਈ ਸੀ। ਵੀਡੀਓ ਦੀ ਸਾਫ ਦਿਖਾਈ ਦੇ ਰਿਹਾ ਹੈ ਆਪ ਆਗੂ ਲੱਕੀ ਓਬਰਾਏ ਗੁਰੂਦੁਆਰਾ ਸਾਹਿਬ ਤੋਂ ਬਾਹਰ ਨਿਕਲ ਕੇ ਆਪਣੀ ਥਾਰ ਗੱਡੀ ‘ਚ ਬੈਠਦਾ ਹੈ। ਕੁਝ ਹੀ ਸੈਕਿੰਡਾਂ ਬਾਅਦ, ਕਾਲੇ ਰੰਗ ਦੀ ਹੁੱਡੀ ਵਾਲਾ ਨੌਜਵਾਨ ਦੌੜਦਾ ਹੋਇਆ ਆਉਂਦਾ ਹੈ ਤੇ ਆਪਣੀ ਜੇਬ ਵਿੱਚੋਂ ਪਿਸਤੌਲ ਕੱਢ ਕੇ ਲੱਕੀ ਓਬਰਾਏ ‘ਤੇ ਅੰਨ੍ਹੇਵਾਹ ਫਾਇਰਿੰਗ ਕਰਨਾ ਸ਼ੁਰੂ ਕਰ ਦਿੰਦਾ ਹੈ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਹਮਲਾਵਰ ਤੇਜ਼ੀ ਨਾਲ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਵਿਅਕਤੀ ਨਾਲ ਫ਼ਰਾਰ ਹੋ ਜਾਂਦਾ ਹੈ।

ਡਾਕਟਰਾਂ ਅਨੁਸਾਰ ਓਬਰਾਏ ਨੂੰ 8-9 ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ 5-6 ਗੋਲੀਆਂ ਉਨ੍ਹਾਂ ਦੀ ਛਾਤੀ ਵਿੱਚ ਲੱਗੀਆਂ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਕਤਲ ਪਿੱਛੇ ‘ਪ੍ਰਧਾਨਗੀ’ ਦਾ ਵਿਵਾਦ

ਮੁੱਢਲੀ ਜਾਂਚ ਵਿੱਚ ਇਸ ਕਤਲ ਦੀ ਵਜ੍ਹਾ ਖਾਲਸਾ ਕਾਲਜ ਜਲੰਧਰ ਦੀ ਪ੍ਰਧਾਨਗੀ ਨਾਲ ਜੁੜਿਆ ਵਿਵਾਦ ਦੱਸੀ ਜਾ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਕਾਲਜ ਦੀ ਪ੍ਰਧਾਨਗੀ ਦੇ ਪੁਰਾਣੇ ਵਿਵਾਦ ਅਤੇ ਆਪਸੀ ਰੰਜਿਸ਼ ਦਾ ਨਤੀਜਾ ਦੱਸਿਆ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੁਝ ਲੋਕ ਪ੍ਰਧਾਨਗੀ ਵਾਪਸ ਲੈਣ ਦੀ ਮੰਗ ਕਰ ਰਹੇ ਸਨ, ਜਿਸ ਕਾਰਨ ਇਹ ਖ਼ੂਨੀ ਟਕਰਾਅ ਹੋਇਆ।

ਪੁਲਿਸ ਦੀ ਕਾਰਵਾਈ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਪੋਸਟ ਅਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ