No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ ‘ਚ ਨਰੇਸ਼ ਕਟਾਰੀਆ, ਜੀਵਨਜੋਤ ਕੌਰ, ਇੰਦਰਜੀਤ ਨਿੱਝਰ ਸਮੇਤ 25 ਵਿਧਾਇਕ ਪਹੁੰਚ ਚੁੱਕੇ ਹਨ। ਪਾਰਟੀ ਲਗਾਤਾਰ ਵਿਧਾਇਕਾਂ, ਅਬਜ਼ਰਵਰਾਂ ਅਤੇ ਵਾਲੰਟੀਅਰਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਪ’ ਵਿਧਾਇਕਾਂ ਦਾ ਕਹਿਣਾ ਹੈ ਕਿ ‘7 ਸਾਂਸਦਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉੱਥੇ ਹੀ MLA ਜੀਵਨਜੋਤ ਨੇ ਕਿਹਾ ਹੈ ਕਿ ਰਾਘਵ ਚੱਢਾ ਨੇ ਆਰਾਮਦਾਇਕ ਜ਼ਿੰਦਗੀ ਲਈ ਪਾਰਟੀ ਨੂੰ ਧੋਖਾ ਦਿੱਤਾ ਹੈ।

ਰਾਘਵ ਚੱਢਾ ‘ਤੇ ਵਰ੍ਹੇ MLA ਜੀਵਨਜੋਤ ਕੌਰ

ਮੀਟਿੰਗ ਦੌਰਾਨ ਵਿਧਾਇਕ ਜੀਵਨਜੋਤ ਕੌਰ ਨੇ ਰਾਘਵ ਚੱਢਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਘਵ ਨੇ ਕਿਹਾ ਸੀ ਕਿ ਅਜਿਹੀ ਕੋਈ ਕਰੰਸੀ ਨਹੀਂ ਬਣੀ ਜੋ ਉਨ੍ਹਾਂ ਨੂੰ ਖਰੀਦ ਸਕੇ, ਪਰ ਉਹ ਖੁਦ ਆਪਣੇ ਅਸੂਲਾਂ (Ethics) ਨਾਲ ਸਮਝੌਤਾ ਕਰਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਕਾਫੀ ਸਮੇਂ ਤੋਂ ਭਾਜਪਾ ਦੇ ਸੰਪਰਕ ਵਿੱਚ ਸਨ ਅਤੇ ਉਹ ਸਿਰਫ਼ ‘ਸੈਲੀਬ੍ਰਿਟੀ’ ਵਾਲੀ ਆਰਾਮਦਾਇਕ ਜ਼ਿੰਦਗੀ ਜਿਊਣਾ ਚਾਹੁੰਦੇ ਸਨ। ਜੀਵਨਜੋਤ ਨੇ ਕਿਹਾ, “ਜਦੋਂ ਜੇਲ੍ਹ ਜਾਣ ਦੀ ਗੱਲ ਆਉਂਦੀ ਹੈ ਤਾਂ ਸਾਡੇ ਵੱਡੇ ਲੀਡਰ ਜੇਲ੍ਹ ਜਾਂਦੇ ਹਨ, ਪਰ ਰਾਘਵ ਧੋਖਾ ਦੇ ਕੇ ਚਲੇ ਗਏ।

ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਰਾਘਵ ਨੂੰ ਇੱਕ ਬੂਟੇ ਵਾਂਗ ਪਾਰਟੀ ਵਿੱਚ ਲਗਾਇਆ ਸੀ, ਪਰ ਹੁਣ ਜਨਤਾ ਉਨ੍ਹਾਂ ‘ਤੇ ਵਿਸ਼ਵਾਸ ਨਹੀਂ ਕਰੇਗੀ। 7 ਸਾਂਸਦਾਂ ਦੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ।

ਕਾਂਗਰਸ ਦੇ ਦਾਅਵਿਆਂ ‘ਤੇ ਪਲਟਵਾਰ

ਕਾਂਗਰਸ ਵੱਲੋਂ ‘ਆਪ’ ਦੇ 50 ਵਿਧਾਇਕਾਂ ਦੇ ਪਾਰਟੀ ਛੱਡਣ ਦੇ ਦਾਅਵੇ ‘ਤੇ ਜੀਵਨਜੋਤ ਕੌਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਸੱਤਾ ਵਿੱਚ ਰਹਿ ਕੇ ਕਿਹੜੇ ਵਾਅਦੇ ਪੂਰੇ ਕੀਤੇ ਹਨ? ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ, ਇਸ ਲਈ ਵਿਰੋਧੀ ਅਜਿਹੀਆਂ ਗੱਲਾਂ ਕਰ ਰਹੇ ਹਨ।

ਲੁਧਿਆਣਾ ਦੀ ਇੱਕ ਵਿਧਾਇਕਾ ਨੇ ਦੱਸਿਆ ਕਿ ਪਿਛਲੇ 4 ਮਹੀਨਿਆਂ ਤੋਂ ਇੱਕ ਪ੍ਰਕਿਰਿਆ ਚੱਲ ਰਹੀ ਸੀ, ਜਿਸ ਤਹਿਤ ਇੱਕ ਹਜ਼ਾਰ ਅਬਜ਼ਰਵਰ ਲਗਾਏ ਗਏ ਸਨ। ਅੱਜ ਪਾਰਟੀ ਦੇ ਪੁਰਾਣੇ ਵਰਕਰਾਂ ਅਤੇ ਵਾਲੰਟੀਅਰਾਂ ਬਾਰੇ ਕੀਤਾ ਗਿਆ ਸਰਵੇ ਸੌਂਪਿਆ ਜਾਵੇਗਾ। ਇਸ ਮੀਟਿੰਗ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਾਮਲ ਹੋ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਕੀਤੀ ਜਾਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ