View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰੇ ਗਵਰਨਰ ਦੇ ਭਾਸ਼ਣ ਤੋਂ ਪਹਿਲਾਂ ਜਿਵੇਂ ਹੀ ਰਾਸ਼ਟਰੀ ਗੀਤ ਸੰਪੰਨ ਹੋਇਆ, ਪਰ ਵੰਦੇ ਮਾਤਰਮ ਨਹੀਂ ਚਲਾਇਆ ਗਿਆ। ਇਸ ‘ਤੇ ਗਵਰਨਰ ਨੇ ਸਪੀਕਰ ਨੂੰ ਟੋਕਦਿਆਂ ਕਿਹਾ, “ਸਪੀਕਰ ਸਾਹਿਬ, ਵੰਦੇ ਮਾਤਰਮ ਸ਼ੁਰੂਆਤ ਜਾਂ ਅਖੀਰ ਵਿੱਚ ਜ਼ਰੂਰ ਹੋਣਾ ਚਾਹੀਦਾ ਹੈ, ਇਹ ਕੇਂਦਰ ਦਾ ਫੈਸਲਾ ਹੈ।”

ਪਹਿਲੇ ਦਿਨ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਦੇ ਭਾਸ਼ਣ ਵਿੱਚ ਕੁੱਲ 146 ਨੁਕਤੇ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ 1 ਘੰਟਾ 4 ਮਿੰਟ ਵਿੱਚ ਪੂਰਾ ਕੀਤਾ।

ਇਸ ਤੋਂ ਬਾਅਦ ਦੁਪਹਿਰ 2 ਵਜੇ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ, ਜਿਸ ਵਿੱਚ ਕਈ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਵਿੱਚ ਟੈਕਸਲਾ ਟੀਵੀ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਅਤੇ ਐੱਚ.ਕੇ. ਦੁਆ ਸਮੇਤ ਕਈ ਨਾਮੀ ਹਸਤੀਆਂ ਸ਼ਾਮਲ ਸਨ। ‘ਆਪ’ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸਪੀਕਰ ਤੋਂ ਮੰਗ ਕੀਤੀ ਕਿ ਇਰਾਨ ਵਿੱਚ ਮਾਰੇ ਗਏ ਲੋਕਾਂ ਲਈ ਸੋਕ ਮਤਾ ਰੱਖਿਆ ਜਾਵੇ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 8 ਮਾਰਚ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਕਾਂਗਰਸ ਦਾ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ

ਦੂਜੇ ਪਾਸੇ, ਸੈਕਟਰ-15 ਸਥਿਤ ਕਾਂਗਰਸ ਦਫ਼ਤਰ ਦੇ ਨੇੜੇ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ ਵਿਧਾਨ ਸਭਾ ਵੱਲ ਵਧੇ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੌਛਾਰਾਂ ਵੀ ਛੱਡੀਆਂ।

ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਬਲਬੀਰ ਸਿੰਘ ਸਿੱਧੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਸਾਰਿਆਂ ਨੂੰ ਥਾਣਾ ਸੈਕਟਰ-11 ਲਿਜਾਇਆ ਗਿਆ। ਕਾਂਗਰਸੀ ਆਗੂ ਰੰਧਾਵਾ ਨੇ ਗ੍ਰਿਫ਼ਤਾਰੀ ਨਹੀਂ ਦਿੱਤੀ ਅਤੇ ਉਹ ਆਪਣੀ ਗੱਡੀ ਵਿੱਚ ਬੈਠ ਕੇ ਦੂਜੇ ਰਸਤੇ ਚਲੇ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ