ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੰਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਤਵਾਰ ਸਵੇਰੇ ਬੰਗਾ ਦੇ ਗੁਰਦੁਆਰਾ ਰਾਜਾ ਸਾਹਿਬ ਰਸੋਖਾਨਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਵੱਡਾ ਐਲਾਨ ਕੀਤਾ।
ਡਾ. ਸੁੱਖੀ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਦਿੱਤੇ ਗਏ ਇੱਕ ਬਿਆਨ ਤੋਂ ਕਾਫ਼ੀ ਦੁਖੀ ਸਨ। ਉਨ੍ਹਾਂ ਕਿਹਾ ਕਿ ਰਾਜਾ ਸਾਹਿਬ ਅਸਥਾਨ ਪ੍ਰਤੀ ਉਨ੍ਹਾਂ ਦੀ ਗਹਿਰੀ ਆਸਥਾ ਹੈ ਅਤੇ ਇਸ ਮੁੱਦੇ ਨੇ ਉਨ੍ਹਾਂ ਦੇ ਮਨ ਨੂੰ ਗੰਭੀਰ ਪਹੁੰਚੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜ਼ਿਕਰਯੋਗ ਹੈ ਕਿ ਡਾ. ਸੁੱਖੀ ਕੁਝ ਸਮੇਂ ਪਹਿਲਾਂ ਹੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।



