ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਅਗਲੇ ਮਹੀਨੇ ਨਵੰਬਰ ਵਿਚ ਕਈ ਸਰਕਾਰੀ ਛੁੱਟੀਆਂ ਆ ਰਹੀਆਂ ਹਨ। 5 ਨਵੰਬਰ ਬੁੱਧਵਾਰ ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਰਹੇਗੀ। ਇਹ ਛੁੱਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਗਈ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਇਸ ਦੇ ਨਾਲ ਹੀ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ‘ਤੇ ਜਨਤਕ ਛੁੱਟੀ ਹੋਵੇਗੀ।
ਇਸ ਤੋਂ ਇਲਾਵਾ, ਕਈ ਰਾਖਵੀਆਂ ਛੁੱਟੀਆਂ ਵੀ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਸ ਸਾਲ ਕੁੱਲ 28 ਰਾਖਵੀਆਂ ਛੁੱਟੀਆਂ ਹਨ। ਹਰੇਕ ਸਰਕਾਰੀ ਕਰਮਚਾਰੀ ਆਪਣੀ ਇੱਛਾ ਅਨੁਸਾਰ ਇਨ੍ਹਾਂ ਵਿੱਚੋਂ ਕਿਸੇ ਵੀ ਦੋ ਛੁੱਟੀਆਂ ਦਾ ਲਾਭ ਲੈ ਸਕਦਾ ਹੈ। ਹਾਲਾਂਕਿ, ਰਾਖਵੀਆਂ ਛੁੱਟੀਆਂ ਦੌਰਾਨ ਦਫ਼ਤਰੀ ਕੰਮ ਆਮ ਵਾਂਗ ਜਾਰੀ ਰਹਿੰਦਾ ਹੈ ਅਤੇ ਸਕੂਲ ਤੇ ਕਾਲਜ ਖੁੱਲ੍ਹੇ ਰਹਿੰਦੇ ਹਨ।