View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਭਲਕੇ (9 ਫਰਵਰੀ) ਸਵੇਰੇ 8 ਵਜੇ ਤੋਂ ‘ਆਪਰੇਸ਼ਨ ਪ੍ਰਹਾਰ 2.0’ ਸ਼ੁਰੂ ਕਰਨ ਜਾ ਰਹੀ ਹੈ। ਇਹ ਵਿਸ਼ੇਸ਼ ਮੁਹਿੰਮ ਲਗਾਤਾਰ 72 ਘੰਟੇ ਤੱਕ ਚੱਲੇਗੀ। DGP ਗੌਰਵ ਯਾਦਵ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰ ਸੀਨੀਅਰ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਉਹ ਖੁਦ ਫੀਲਡ ਵਿੱਚ ਮੌਜੂਦ ਰਹਿਣਗੇ।

ਇਸ ਆਪਰੇਸ਼ਨ ਲਈ 12,000 ਪੁਲਿਸ ਮੁਲਾਜ਼ਮਾਂ ਦੀਆਂ 2,000 ਟੀਮਾਂ ਬਣਾਈਆਂ ਗਈਆਂ ਹਨ। SSP ਸਮੇਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਮੁੱਖ ਅਪਰਾਧ ਵਾਲੀਆਂ ਥਾਵਾਂ ‘ਤੇ ਖੁਦ ਵਿਜ਼ਿਟ ਕਰਨਗੇ। ਮੁਲਾਜ਼ਮਾਂ ਦੀ ਕਮੀ ਪੂਰੀ ਕਰਨ ਲਈ ਦਫ਼ਤਰੀ ਕੰਮਾਂ (non-core duty) ਵਾਲੇ ਸਟਾਫ ਨੂੰ ਹਟਾ ਕੇ ਥਾਣਿਆਂ ਅਤੇ ਫੀਲਡ ਵਿੱਚ ਲਗਾਇਆ ਜਾਵੇਗਾ। ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਵਾਕੀ-ਟਾਕੀ ਸਿਸਟਮ ਦਿੱਤੇ ਜਾ ਰਹੇ ਹਨ, ਜਿਸ ਲਈ ਵਿਸ਼ੇਸ਼ ਪਾਲਿਸੀ ਤਿਆਰ ਕੀਤੀ ਗਈ ਹੈ।

ਗੈਂਗਸਟਰਾਂ ‘ਤੇ ਕੱਸਿਆਂ ਸ਼ਿਕੰਜਾ

DGP ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਰਾਹੀਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਸੀਨੀਅਰ ਅਧਿਕਾਰੀਆਂ ਦੀ ਕਾਰਗੁਜ਼ਾਰੀ (performance) ਦਾ ਵੀ ਰਿਵਿਊ ਕੀਤਾ ਜਾਵੇਗਾ।

20 ਜਨਵਰੀ ਤੋਂ ਸ਼ੁਰੂ ਹੋਏ ਪਹਿਲੇ ਫੇਜ਼ ਦੌਰਾਨ 5,290 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 2,973 ਲੋਕਾਂ ਨੂੰ ਰੋਕਥਾਮ ਵਜੋਂ ਹਿਰਾਸਤ ਵਿੱਚ ਲਿਆ ਗਿਆ ਸੀ। 5,413 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ