ਖਬਰਿਸਤਾਨ ਨੈੱਟਵਰਕ– ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਜਸਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਗੁਰੂ ਹਰਸਹਾਏ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਨੂੰ ਇਕ ਖੇਤੀਬਾੜੀ ਦੇ ਸੰਦਾਂ ਵਿਚ ਕੀਤੀ ਇਕ ਸ਼ਿਕਾਇਤ ਤਹਿਤ ਸਸਪੈਂਡ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬਲਾਕ ਗੁਰੂ ਹਰਸਹਾਏ ਅੰਦਰ ਖੇਤੀਬਾੜੀ ਸੰਦਾਂ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ, ਇਸ ਦੇ ਨਾਲ ਹੀ ਇਸ ਕਾਰਵਾਈ ਵਿਚ ਖੇਤੀਬਾੜੀ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਉਤੇ ਗਾਜ਼ ਡਿੱਗ ਸਕਦੀ ਹੈ, ਜਿਸ ਦੀ ਅਜੇ ਜਾਂਚ ਚੱਲ ਰਹੀ ਹੈ।
