ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ ਦੀ ਲਿਸਟ ਵੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਮਹੀਨੇ ਦੇ ਪਹਿਲੇ ਹੀ ਹਫ਼ਤੇ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।3 ਅਪ੍ਰੈਲ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।
ਇਸ ਦਿਨ ‘ਗੁੱਡ ਫਰਾਈਡੇ’ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਰਾਜ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਪ੍ਰਸ਼ਾਸਨਿਕ ਦਫ਼ਤਰਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਇਹ ਸ਼ੁੱਕਰਵਾਰ ਨੂੰ ਪੈਣ ਵਾਲੀ ਛੁੱਟੀ ਹੈ, ਜਿਸ ਨਾਲ ਲੋਕਾਂ ਨੂੰ Long Weekend ਦਾ ਮੌਕਾ ਵੀ ਮਿਲ ਰਿਹਾ ਹੈ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਇਸ ਦਿਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ।