ਖਬਰਿਸਤਾਨ ਨੈੱਟਵਰਕ- ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੌਰਾਨ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਰਹੇਗੀ। ਹਾਲਾਂਕਿ ਇਸ ਤੋਂ ਪਹਿਲਾਂ 18-19 ਅਕਤੂਬਰ ਨੂੰ ਸ਼ਨੀਵਾਰ -ਐਤਵਾਰ ਦੀ ਛੁੱਟੀ ਹੈ।
ਰਾਖਵੀਆਂ ਛੁੱਟੀਆਂ ਦਾ ਐਲਾਨ
ਇਸ ਦੇ ਨਾਲ ਹੀ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਰਾਖਵੀਆਂ ਛੁੱਟੀਆਂ ਵਾਲੇ ਦਿਨ ਸਰਕਾਰੀ ਦਫ਼ਤਰ ਖੁੱਲ੍ਹੇ ਰਹਿੰਦੇ ਹਨ ਅਤੇ ਨਿਯਮਤ ਕੰਮ ਹੁੰਦਾ ਹੈ।ਕਰਮਚਾਰੀ ਸਾਲ ‘ਚ ਸਿਰਫ਼ ਦੋ ਰਾਖਵੀਆਂ ਛੁੱਟੀਆਂ ਦਾ ਲਾਭ ਲੈ ਸਕਦੇ ਹਨ। ਸਾਲ ਵਿਚ ਲਗਭਗ 40 ਛੁੱਟੀਆਂ ਰਾਖਵੀਆਂ ਹੁੰਦੀਆਂ ਹਨ।