View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਹ ਫੈਸਲਾ ਜ਼ਿਲ੍ਹਾ ਪੱਧਰ ‘ਤੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਅਤੇ ਸਥਾਨਕ ਲੋੜਾਂ ਅਨੁਸਾਰ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।

ਇਹ ਨਿਯੁਕਤੀਆਂ ਸੀਐਮ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਮਿਸ਼ਨ ਨੂੰ ਹਕੀਕੀ ਰੂਪ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੁਲਾਂਘ ਹਨ। ਇਹਨਾਂ ਬੋਰਡਾਂ ਰਾਹੀਂ ਆਮ ਲੋਕਾਂ ਦੀ ਆਵਾਜ਼ ਨੂੰ ਯੋਜਨਾਬੰਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਵਿਕਾਸ ਕਾਰਜ ਲੋਕ-ਮੁਖੀ ਅਤੇ ਪ੍ਰਭਾਵਸ਼ਾਲੀ ਬਣ ਸਕਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ   “ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ ਹੈ।ਉਮੀਦ ਕਰਦਾ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।”

‘ਆਪ’ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਲੋੜਵੰਦ ਨਾਗਰਿਕ ਤੱਕ ਪਹੁੰਚੇ। ਇਹ ਨਵੀਂ ਟੀਮ ਇਸ ਟੀਚੇ ਦੀ ਪੂਰਤੀ ਲਈ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ