ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸੀ ਐੱਮ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਹਨ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਇਸ ਮੀਟਿੰਗ ਵਿਚ ਜੁੜਣਗੇ। ਇਸ ਮੀਟਿੰਗ ਦੀ ਅਗਵਾਈ ਮੁੱਖ CM ਮਾਨ ਖ਼ੁਦ ਕਰਨਗੇ।
ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਸੂਬੇ ਦੇ 23 ਜ਼ਿਲ੍ਹਿਆਂ ਦੇ 1996 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਸ ਦੇ ਨਾਲ ਹੀ 3,87,013 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ 46 ਲੋਕਾਂ ਦੀ ਜਾਨ ਚਲੀ ਗਈ ਹੈ। ਤਿੰਨ ਲੋਕ ਅਜੇ ਵੀ ਲਾਪਤਾ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਪਹਿਲਾਂ ਕੈਬਨਿਟ ਦੀ ਮੀਟਿੰਗ ਬੁਲਾਈ ਸੀ, ਪਰ ਅਚਾਨਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਨਾਲ ਹੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।