ਖਬਰਿਸਤਾਨ ਨੈੱਟਵਰਕ – ਪੰਜਾਬ ਸਰਕਾਰ ਨੇ ਰਜਿਸਟਰੀ ਕਲਰਕਾਂ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਮਾਲ ਵਿਭਾਗ ਦੇ ਫੈਸਲੇ ਤਹਿਤ 7 ਸਾਲ ਤੋਂ ਘੱਟ ਸੇਵਾ ਵਾਲੇ ਨੌਜਵਾਨ ਹੁਣ ਕਲਰਕਾਂ ਦੀਆਂ ਜ਼ਿੰਮੇਵਾਰੀਆਂ ਸਾਂਭਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਤਹਿਸੀਲਾਂ ਤੋਂ ਰਿਸ਼ਵਤਖੋਰੀ ਖਤਮ ਕਰਨ ਲਈ ਲਿਆ ਗਿਆ ਹੈ।
ਇਹ ਹੁਕਮ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤੇ ਹਨ।