View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬ ਕਿੰਗਜ਼ ਨੇ ਮੁੰਬਈ ਨੂੰ ਸ਼ਿਕਸਤ ਦਿੰਦੇ ਹੋਏ 11 ਸਾਲਾਂ ਬਾਅਦ ਫਾਈਨਲ ਵਿਚ ਐਂਟਰੀ ਮਾਰੀ ਹੈ IPL 2025 ਦੇ ਕੁਆਲੀਫਾਇਰ-2 ਮੈਚ ਵਿਚ ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਪੱਕੀ ਕੀਤੀ ਹੈ। ਕੁਆਲੀਫਾਇਰ-2 ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਗਿਆ। ਕਪਤਾਨ ਸ਼੍ਰੇਅਸ ਨੇ ਆਪਣੀ ਬਿਹਤਰੀਨ ਪਾਰੀ ਨਾਲ ਟੀਮ ਨੂੰ ਜਿੱਤ ਦਿਵਾਈ | ਉਨ੍ਹਾਂ ਨੇ 41 ਗੇਂਦਾਂ ‘ਤੇ 87 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਪਾਰੀ ਵਿਚ 5 ਚੌਕੇ ਅਤੇ 8 ਛੱਕੇ ਸ਼ਾਮਲ ਸਨ।

ਮੁੰਬਈ ਇੰਡੀਅਨਜ਼ ਨੇ 204 ਦੌੜਾਂ ਦਾ ਦਿੱਤਾ ਸੀ ਟੀਚਾ

ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿਚ 6 ਵਿਕਟਾਂ ‘ਤੇ 203 ਦੌੜਾਂ ਬਣਾਈਆਂ ਸਨ। ਤਿਲਕ ਵਰਮਾ ਅਤੇ ਸੂਰਿਆਕੁਮਾਰ ਯਾਦਵ ਨੇ 44-44 ਦੌੜਾਂ ਬਣਾਈਆਂ, ਜਦਕਿ ਜੌਨੀ ਬੇਅਰਸਟੋ ਨੇ ਵੀ 38 ਰਨ ਬਣਾਏ। ਪੰਜਾਬ ਵਲੋਂ ਅਜ਼ਮਤੁੱਲਾ ਉਮਰਜ਼ਈ ਅਤੇ ਅਸ਼ਵਨੀ ਕੁਮਾਰ ਨੇ 2-2 ਵਿਕਟਾਂ ਲਈਆਂ।

11 ਸਾਲਾਂ ਬਾਅਦ ਫਾਈਨਲ ਖੇਡੇਗਾ ਪੰਜਾਬ

ਜਵਾਬੀ ਇਨਿੰਗਜ਼ ਦੌਰਾਨ, ਪੰਜਾਬ ਨੇ 19 ਓਵਰਾਂ ਵਿਚ 207 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸ਼੍ਰੇਅਸ ਦੇ ਇਲਾਵਾ, ਨੇਹਲ ਵਢੇਰਾ ਨੇ 48 ਅਤੇ ਜੋਸ਼ ਇੰਗਲਿਸ ਨੇ 38 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤਰ੍ਹਾਂ ਪੰਜਾਬ ਹੁਣ 11 ਸਾਲਾਂ ਬਾਅਦ ਫਾਈਨਲ ਖੇਡੇਗਾ। ਪੰਜਾਬ ਕਿੰਗਜ਼ ਨੇ 2014 ਵਿਚ ਫਾਈਨਲ ਖੇਡਿਆ ਸੀ। ਹੁਣ ਉਹ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਨਾਲ ਮੁਕਾਬਲਾ ਕਰਨਗੇ।

ਮੀਂਹ ਕਾਰਣ ਦੇਰੀ ਨਾਲ ਸ਼ੁਰੂ ਹੋਇਆ ਮੈਚ

ਇਹ ਮੈਚ ਮੀਂਹ ਕਾਰਨ 2 ਘੰਟੇ 15 ਮਿੰਟ ਦੇਰੀ ਨਾਲ ਸ਼ੁਰੂ ਹੋਇਆ। ਟਾਸ ਹੋ ਚੁੱਕੀ ਸੀ ਪਰ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਮੀਂਹ ਆ ਗਿਆ। ਹਾਲਾਂਕਿ ਮੈਚ ਦੇ ਓਵਰਾਂ ‘ਚ ਕੋਈ ਕਟੌਤੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੰਬਈ ਇੰਡੀਅਨਜ਼ ਨੇ ਐਲੀਮੀਨੇਟਰ ਵਿਚ ਗੁਜਰਾਤ ਨੂੰ ਹਰਾ ਕੇ ਇੱਥੇ ਤਕ ਦਾ ਸਫ਼ਰ ਤੈਅ ਕੀਤਾ ਸੀ, ਪਰ ਕਪਤਾਨ ਹਾਰਦਿਕ ਪੰਡਯਾ ਦੀ ਟੀਮ ਕੁਆਲੀਫਾਇਰ-2 ਤੋਂ ਅੱਗੇ ਨਹੀਂ ਵਧ ਸਕੀ ਤੇ ਮੈਚ ਹਾਰਨ ਤੋਂ ਬਾਅਦ ਉਹ ਬਾਹਰ ਹੋ ਗਈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ