ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 64.62 ਕਿਲੋ ਹੈਰੋਇਨ ਬਰਾਮਦ ਕੀਤੀ । ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ ਕਰੀਬ 450 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਡੀਜੀਪੀ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਤਸਕਰਾਂ ਦੇ ਪਿਛਲੇ ਸਬੰਧਾਂ ਅਤੇ ਨਸ਼ੇ ਦੀ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਰਹੱਦ ਪਾਰ ਤੋਂ ਤਸਕਰੀ ਦਾ ਸ਼ੱਕ
ਇੰਨੀ ਵੱਡੀ ਮਾਤਰਾ ਵਿੱਚ ਮਿਲੀ ਹੈਰੋਇਨ ਤੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਡਰੋਨ ਜਾਂ ਕਿਸੇ ਹੋਰ ਰਸਤੇ ਰਾਹੀਂ ਭੇਜੀ ਗਈ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਨਸ਼ੇ ਦੀ ਡਿਲਿਵਰੀ ਕਿੱਥੇ ਹੋਣੀ ਸੀ।