View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਹੁਣ ਸ਼ਹਿਰਾਂ ਦੀ ਨੁਹਾਰ ਬਦਲ ਜਾਵੇਗੀ |ਪੰਜਾਬ ਸਰਕਾਰ ਹੁਣ ਇੱਕ ਨਵਾਂ ਪ੍ਰੋਜੈਕਟ ਸ਼ਰੂ ਕਰਨ ਜਾ ਰਹੀ ਹੈ|ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕੋਨਫਰੈਂਸ ‘ਚ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿੱਚ ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ‘ਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਦੀਆਂ ਅੰਦਰੂਨੀ ਸੜਕਾਂ ਨੂੰ ਮੁੜ ਡਿਜ਼ਾਈਨ ਕੀਤਾ ਜਾਵੇਗਾ। ਸੜਕ ਕਿਨਾਰੇ ਬੈਠਣ ਲਈ ਬੈਂਚ, ਸਟਰੀਟ ਲਾਈਟਾਂ, ਬੱਸ ਅੱਡੇ, ਸੈਂਟਰ, ਚਾਰਜਿੰਗ ਸਿਸਟਮ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।



ਇਸ ਤੋਂ ਇਲਾਵਾ, ਹਰੇਕ ਸ਼੍ਰੇਣੀ ਦੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਵੱਖਰੀਆਂ ਲੇਨਾਂ ਨਿਰਧਾਰਤ ਕੀਤੀਆਂ ਜਾਣਗੀਆਂ। ਹਰ ਗਲੀ ‘ਚ ਸਾਈਨ ਬੋਰਡ ਅਤੇ ਦਿਸ਼ਾ ਨਿਰਦੇਸ਼ ਬੋਰਡ ਲਗਾਏ ਜਾਣਗੇ। ਇਹ ਪੂਰਾ ਢਾਂਚਾ ਗੂਗਲ ਮੈਪ ‘ਤੇ ਅੱਪਡੇਟ ਕੀਤਾ ਜਾਵੇਗਾ।

ਇਹ ਪ੍ਰੋਜੈਕਟ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਡੀਆਂ ਕੰਪਨੀਆਂ ਨੂੰ ਸੌਂਪਿਆ ਜਾਵੇਗਾ। ਸੜਕਾਂ ਬਣਾਉਣ ਵਾਲੀਆਂ ਕੰਪਨੀਆਂ ਅਗਲੇ ਦਸ ਸਾਲਾਂ ਲਈ ਇਨ੍ਹਾਂ ਦੀ ਦੇਖਭਾਲ ਕਰਨਗੀਆਂ। ਇਸ ਪ੍ਰੋਜੈਕਟ ਬਾਰੇ ਜਨਤਾ ਤੋਂ ਫੀਡਬੈਕ ਲਈ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਵਿੱਚ ਸੁਧਾਰ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ। ਇਸ ਨਾਲ ਸੜਕ ਹਾਦਸੇ ਘੱਟ ਹੋਣਗੇ, ਲੋਕਾਂ ਦੀ ਜ਼ਿੰਦਗੀ ਆਸਾਨ ਹੋਵੇਗੀ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਸੜਕ ਲਾਈਨਿੰਗ ਪ੍ਰਣਾਲੀ ਨੂੰ ਅਪਣਾਇਆ ਜਾਵੇਗਾ, ਉਸ ਵਿੱਚ ਹਰ ਤਿੰਨ ਮਹੀਨਿਆਂ ਬਾਅਦ ਰੀ-ਲਾਈਨਿੰਗ ਕੀਤੀ ਜਾਵੇਗੀ। ਇਸ ਅਧੀਨ ਬਣੀਆਂ ਸੜਕਾਂ ਦੀ ਉਮਰ ਦਸ ਸਾਲ ਹੋਵੇਗੀ।

ਇਸ ਤੋਂ ਇਲਾਵਾ ਸੜਕ ਕਿਨਾਰੇ ਨਾਲੀਆਂ ਅਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਸੜਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਲੈਂਡਸਕੇਪਿੰਗ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਅੰਤਰਰਾਸ਼ਟਰੀ ਪੱਧਰ ਦੇ ਯੋਜਨਾਕਾਰ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਸਬੰਧ ਵਿੱਚ ਅੱਜ ਹੀ ਟੈਂਡਰ ਜਾਰੀ ਕੀਤਾ ਜਾ ਰਿਹਾ ਹੈ ਅਤੇ ਪੂਰੇ ਪ੍ਰੋਜੈਕਟ ਨੂੰ ਅੱਠ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਸੋਨੀਪਤ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਰਾਜਾ ਗਾਰਡਨ ਵਿੱਚ ਮਾਮੂਲੀ ਗੱਲ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ