ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਓਰੋਂ ਵਕੀਲ ਨੇ ਕਮਿਸ਼ਨ ਦੇ ਸਾਹਮਣੇ ਬਿੱਟੂ ਦਾ ਪੱਖ ਰੱਖਿਆ। ਇਸ ਦੌਰਾਨ ਕਮਿਸ਼ਨ ਦੇ ਚੇਅਰਮੈਨ ਨੇ ਬਿੱਟੂ ਨਾਲ ਫੋਨ ’ਤੇ ਗੱਲ ਵੀ ਕੀਤੀ। ਹੁਣ ਉਨ੍ਹਾਂ ਨੂੰ 15 ਜੂਨ ਨੂੰ ਦੁਬਾਰਾ ਤਲਬ ਕੀਤਾ ਗਿਆ ਹੈ।
ਇਸਦੇ ਨਾਲ ਹੀ ਕਮਿਸ਼ਨ ਨੇ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਨੂੰ ਵੀ ਤਲਬ ਕੀਤਾ ਹੈ। ਦੋਵੇਂ ਆਗੂਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਸਨ, ਪਰ ਪੇਸ਼ ਨਾ ਹੋਣ ਕਾਰਨ ਹੁਣ ਉਨ੍ਹਾਂ ਨੂੰ ਫਿਰ ਤੋਂ ਬੁਲਾਇਆ ਗਿਆ ਹੈ।