ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (ਮੋਹਾਲੀ) ਨੇ ਵਿਦੇਸ਼ ਵਿੱਚ ਬੈਠੇ ਇੱਕ ਆਤੰਕੀ ਓਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਖੁਲਾਸਾ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਨੇ ਇਹ ਮੁਲਜ਼ਮ ਕਾਬੂ ਕੀਤੇ ਹਨ। ਓਪਰੇਸ਼ਨ ਦੌਰਾਨ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ ਗਈ ਹੈ।