ਪੰਜਾਬ ‘ਚ ਅੱਜ ਕੌਮੀ ਇਨਸਾਫ਼ ਮੋਰਚਾ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਸਮੇਤ ਕਈ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ। ਜਿਸ ਕਾਰਣ ਸੂਬੇ ਦੇ ਸਾਰੇ ਟੋਲ ਪਲਾਜ਼ਾ ਅੱਜ ਫ਼੍ਰੀ ਰਹਿਣਗੇ। ਮੋਰਚੇ ਵੱਲੋਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਧਰਨਾ ਦੇਣਗੇ। ਕੌਮੀ ਇਨਸਾਫ ਮੋਰਚਾ ਨੇ ਹੋਰ ਸਹਿਯੋਗੀ ਸੰਸਥਾਵਾਂ ਨੂੰ ਵੀ ਇਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਕੌਮੀ ਇਨਸਾਫ ਮੋਰਚਾ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀ। ਇਸ ਕਾਰਨ ਸੂਬੇ ਭਰ ਵਿੱਚ ਟੋਲ ਪਲਾਜ਼ਾ ਫ੍ਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਘਰਸ਼ ਵਿੱਚ ਕਈ ਕਿਸਾਨ ਸੰਸਥਾਵਾਂ ਸਹਿਯੋਗ ਕਰ ਰਹੀਆਂ ਹਨ।
ਕੌਮੀ ਇਨਸਾਫ ਮੋਰਚਾ ਵੱਲੋਂ ਕੀਤਾ ਗਿਆ ਸੰਘਰਸ਼
ਕੌਮੀ ਇਨਸਾਫ ਮੋਰਚਾ ਸਿੱਖ ਬੰਦੀਆਂ ਦੀ ਰਿਹਾਈ, 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ। ਮੋਰਚੇ ਨੇ ਜਨਵਰੀ 2023 ਤੋਂ ਮੋਹਾਲੀ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚਾ ਸਮਰਥਕਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਅਤੇ ਪ੍ਰਦਰਸ਼ਨ ਵੀ ਕੀਤੇ ਗਏ। ਬਰਗਾੜੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 2015 ਦੀ ਬੇਅਦਬੀ ਨੂੰ ਲੈ ਕੇ ਵੀ ਸੰਘਰਸ਼ ਕੀਤਾ ਗਿਆ।