ਪੰਜਾਬ ਅਤੇ ਚੰਡੀਗੜ੍ਹ ‘ਚ ਕਈ ਇਲਾਕਿਆਂ ‘ਚ ਸੰਘਣੀ ਧੁੰਦ ਪਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਬਠਿੰਡਾ ਵਿੱਚ ਦ੍ਰਿਸ਼ਟੀ 0 ਤੋਂ 10 ਮੀਟਰ ਤੱਕ ਰਹੀ ਅਤੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਹੋਇਆ, ਜੋ ਸੂਬੇ ਵਿੱਚ ਸਭ ਤੋਂ ਘੱਟ ਹੈ। ਧੁੰਦ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ ਜਾਂ ਦੇਰੀ ਨਾਲ ਚੱਲੀਆਂ।
IGI ਏਅਰਪੋਰਟਸ ਤੋਂ 228 ਉਡਾਣਾਂ ਰੱਦ
ਦਿੱਲੀ-ਐਨਸੀਆਰ ਵਿੱਚ ਵੀ ਸੰਘਣੀ ਧੁੰਦ ਅਤੇ ਜ਼ਹਿਰੀਲਾ ਧੂੰਆ ਛਾਇਆ ਰਿਹਾ। ਹਵਾ ਗੁਣਵੱਤਾ ਸੂਚਕਾਂਕ (AQI) “ਗੰਭੀਰ” ਸ਼੍ਰੇਣੀ ਵਿੱਚ ਪਹੁੰਚ ਗਿਆ। ਵਜ਼ੀਰਪੁਰ ਵਿੱਚ AQI 500 ਤੱਕ ਦਰਜ ਕੀਤਾ ਗਿਆ। ਘੱਟ ਦ੍ਰਿਸ਼ਟੀ ਕਾਰਨ ਦਿੱਲੀ ਦੇ IGI ਹਵਾਈ ਅੱਡੇ ‘ਤੇ 228 ਉਡਾਣਾਂ ਰੱਦ, 5 ਨੂੰ ਡਾਇਵਰਟ ਕੀਤਾ ਗਿਆ ਅਤੇ ਲਗਭਗ 250 ਉਡਾਣਾਂ ਦੇਰੀ ਨਾਲ ਚੱਲੀਆਂ।
ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਬਠਿੰਡਾ ਵਿੱਚ ਦ੍ਰਿਸ਼ਟੀ 0 ਤੋਂ 10 ਮੀਟਰ ਤੱਕ ਰਹੀ ਅਤੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਹੋਇਆ, ਜੋ ਸੂਬੇ ਵਿੱਚ ਸਭ ਤੋਂ ਘੱਟ ਹੈ। ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹੇ, ਜਿੱਥੇ ਦ੍ਰਿਸ਼ਟੀ 50 ਮੀਟਰ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਅਗਲੇ ਸੱਤ ਦਿਨ ਮੌਸਮ ਸੁੱਕਾ ਰਹੇਗਾ। ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਅਤੇ ਬਾਅਦ ਵਿੱਚ ਹੌਲੀ-ਹੌਲੀ ਵਾਧੇ ਦੀ ਸੰਭਾਵਨਾ ਹੈ। 17 ਦਸੰਬਰ ਤੋਂ ਇੱਕ ਕਮਜ਼ੋਰ ਪੱਛਮੀ ਗੜਬੜ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਏਅਰਲਾਈਨਾਂ ਨੇ ਜਾਰੀ ਕੀਤੀ ਐਡਵਾਈਜ਼ਰੀ
ਦਿੱਲੀ ਹਵਾਈ ਅੱਡਾ ਦੇਸ਼ ਦਾ ਸਭ ਤੋਂ ਵਿਅਸਤ ਹਵਾਈ ਅੱਡਾ ਹੈ, ਜੋ ਰੋਜ਼ਾਨਾ ਲਗਭਗ 1,300 ਉਡਾਣਾਂ ਨੂੰ ਸੰਭਾਲਦਾ ਹੈ। ਇੰਡੀਗੋ ਨੇ ਕਿਹਾ ਕਿ ਸਵੇਰੇ ਘੱਟ ਦ੍ਰਿਸ਼ਟੀ ਕਾਰਨ ਹਵਾਈ ਆਵਾਜਾਈ ਵਿੱਚ ਵਿਘਨ ਪਿਆ, ਜਿਸ ਕਾਰਨ ਦਿਨ ਭਰ ਸੁਰੱਖਿਅਤ ਅਤੇ ਅਨੁਕੂਲ ਕਾਰਜਾਂ ਨੂੰ ਬਣਾਈ ਰੱਖਣ ਲਈ ਕੁਝ ਉਡਾਣਾਂ ਨੂੰ ਰੱਦ ਕਰਨਾ ਪਿਆ। ਦਿੱਲੀ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ, ਬਹੁਤ ਸਾਰੇ ਯਾਤਰੀ ਫਸੇ ਹੋਏ ਸਨ ਅਤੇ ਆਪਣੇ ਸਮਾਨ ਲਈ ਘੰਟਿਆਂਬੱਧੀ ਉਡੀਕ ਕਰ ਰਹੇ ਸਨ।




Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|