ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ UPSC ਨੇ ਪੰਜਾਬ ਸਰਕਾਰ ਕੋਲੋਂ ਸਥਾਈ DGP ਲਈ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਨੂੰ ਪੱਕਾ ਡੀਜੀਪੀ ਮਿਲ ਜਾਵੇਗਾ। ਹਾਲਾਂਕਿ, ਸਰਕਾਰ ਜਾਂ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਕੋਈ ਰਸਮੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਮੌਜੂਦਾ ਸਮੇਂ ਵਿੱਚ ਗੌਰਵ ਯਾਦਵ ਕਾਰਜਕਾਰੀ DGP ਵਜੋਂ ਸੇਵਾਵਾਂ ਨਿਭਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਕਾਰਜਕਾਰੀ DGP ਦੀ ਪ੍ਰਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਪ੍ਰਥਾ ਸਹੀ ਨਹੀਂ ਹੈ ਅਤੇ UPSC ਨੂੰ ਆਪਣੇ ਪੱਧਰ ‘ਤੇ ਸਰਕਾਰਾਂ ਤੋਂ ਨਾਮ ਮੰਗਣੇ ਚਾਹੀਦੇ ਹਨ। ਪੁਲਿਸ ਸੂਤਰਾਂ ਅਨੁਸਾਰ, ਇਹ ਪੱਤਰ 18 ਫਰਵਰੀ ਨੂੰ ਭੇਜਿਆ ਗਿਆ ਹੈ, ਜਿਸ ਵਿੱਚ ਸੁਪਰੀਮ ਕੋਰਟ ਦੇ 5 ਫਰਵਰੀ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ DGP ਦਫ਼ਤਰ ਤੋਂ ਯੋਗ ਅਫ਼ਸਰਾਂ ਦੇ ਨਾਮ ਮੰਗ ਲਏ ਹਨ।