View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭਲਾ ਦਾ ਅੱਜ ਨਮਿਤ ਭੋਗ ਅਤੇ ਅਤਿੰਮ ਅਰਦਾਸ ਦੀ ਰਸਮ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਸੈਕਟਰ 34-ਸੀ ‘ਚ ਕੀਤੀ ਗਈ। ਇਸ ਦੌਰਾਨ ਫਿਲਮ ਜਗਤ ਤੇ ਰਾਜਨੀਤਿਕ ਜਗਤ ਤੋਂ ਕਈ ਹਸਤੀਆਂ ਸ਼ਾਮਲ ਹੋਈਆਂ । ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭੱਲਾ ਦੇ ਵਿਛੋੜੇ ‘ਤੇ ਪੱਤਰ ਲਿਖ ਕੇ ਸੰਵੇਦਨਾ ਪ੍ਰਗਟ ਕੀਤੀ ਹੈ।

ਫਿਲਮ ਜਗਤ ਤੇ ਰਾਜਨੀਤਿਕ ਜਗਤ ਤੋਂ ਵੱਡੀ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ 

ਕਾਮੇਡੀਅਨ ਜਸਵਿੰਦਰ ਭੱਲਾ ਦੀ ਸ਼ੋਕ ਸਭਾ ਸਮਾਪਤ ਹੋ ਗਈ ਹੈ। ਇਸ ਮੌਕੇ ਪੰਜਾਬੀ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਰਦੇਸ਼ਕ ਸਮੀਪ ਕੰਗ ਅਤੇ ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਵਿੱਚ ਸ਼ਿਰਕਤ ਕੀਤੀ। ਮੋਹਾਲੀ ਵਿੱਚ ਇੱਕ ਚੌਕ ਦਾ ਨਾਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਣ ਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਨਾਲ ਗੁਰਦੁਆਰਾ ਸਾਹਿਬ ਪਹੁੰਚੇ। ਪੰਜਾਬ ਫਿਲਮ ਸੈਂਸਰ ਬੋਰਡ ਦੇ ਸੇਵਾਮੁਕਤ ਮੈਂਬਰ ਆਰ.ਆਰ. ਗਿੱਲ ਨੇ ਭੱਲਾ ਨੂੰ ਯਾਦ ਕੀਤਾ।

ਫੋਰਟਿਸ ਹਸਪਤਾਲ ਦੇ ਨੇੜੇ ਚੌਕ ਦਾ ਨਾਮ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਨੇ ਮੋਹਾਲੀ ਫੋਰਟਿਸ ਹਸਪਤਾਲ ਦੇ ਨੇੜੇ ਚੌਕ ਦਾ ਨਾਮ ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਣ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਉਨ੍ਹਾਂ ਦੇ ਛੋਟੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪਾਸ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਨਾਮ ਦਾ ਫੈਸਲਾ ਕੀਤਾ ਜਾਵੇਗਾ। ਜੇਕਰ ਚਾਹੋ ਤਾਂ ਭੱਲਾ ਸਾਹਿਬ ਦਾ ਬੁੱਤ ਵੀ ਉੱਥੇ ਲਗਾਇਆ ਜਾਵੇਗਾ।

ਆਰ.ਆਰ. ਗਿੱਲ ਨੇ ਕਿਹਾ ਕਿ ਟੀਵੀ ਸੀਰੀਅਲ ਅਤੇ ਕਾਮੇਡੀ ਸੀਰੀਅਲ ਉਨ੍ਹਾਂ ਕੋਲ ਸਰਟੀਫਿਕੇਸ਼ਨ ਲਈ ਆਉਂਦੇ ਸਨ। ਉਹ ਭੱਲਾ ਦੇ ਸੀਰੀਅਲਾਂ ਨੂੰ 1 ਮਿੰਟ ਵਿੱਚ ਸਾਈਨ ਅਤੇ ਪਾਸ ਕਰ ਦਿੰਦੇ ਸਨ, ਕਿਉਂਕਿ ਭੱਲਾ ਨੇ ਸਾਫ਼-ਸੁਥਰੀ ਕਾਮੇਡੀ ਨਾਲ ਲੋਕਾਂ ਨੂੰ ਹਸਾਇਆ ਹੈ।

65 ਸਾਲ ਦੀ ਉਮਰ ‘ਚ ਹੋਇਆ ਸੀ ਦਿਹਾਂਤ 

ਭੱਲਾ ਦਾ ਦੇਹਾਂਤ 22 ਅਗਸਤ ਦੀ ਸਵੇਰ ਨੂੰ 65 ਸਾਲ ਦੀ ਉਮਰ ਵਿੱਚ ਦਿਮਾਗੀ ਦੌਰਾ ਪੈਣ ਕਾਰਨ ਹੋਇਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ। ਭੱਲਾ ਦੇ ਦੇਹਾਂਤ ‘ਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਹਸਤੀਆਂ ਦੇ ਨਾਲ-ਨਾਲ ਰਾਜਨੀਤੀ ਅਤੇ ਸਮਾਜ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ।

ਪੰਜਾਬੀ ਫਿਲਮ ਜਗਤ ਨੂੰ ਵੱਡਾ ਘਾਟਾ

ਕਾਮੇਡੀਅਨ ਭੱਲਾ ਦੇ ਦਿਹਾਂਤ ਨਾਲ ਪੰਜਾਬੀ ਫਿਲਮ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕਿਉਂਕਿ ਉਨ੍ਹਾਂ ਨੇ ਕਾਮੇਡੀ ਫਾਰਮੈਟ ਵਿਚ ਨਵੀਆਂ ਪੈੜਾਂ ਪਾਈਆਂ। ਛਣਕਾਟਾ ਤੇ ਚਾਚਾ ਚਤਰੇ ਵਰਗੀਆਂ ਉਨ੍ਹਾਂ ਦੀਆਂ ਕੈਸੇਟਾਂ ਕਾਫੀ ਮਸ਼ਹੂਰ ਹੋਈਆਂ ਸਨ। ਪੰਜਾਬੀ ਫਿਲਮਾਂ ਵਿਚ ਉਨ੍ਹਾਂ ਵਲੋਂ ਨਿਭਾਏ ਰੋਲ ਲੋਕਾਂ ਵਲੋਂ ਖੂਬ ਪਸੰਦ ਕੀਤੇ ਜਾਂਦੇ ਰਹੇ ਤੇ ਉਨ੍ਹਾਂ ਦੇ ਡਾਇਲਾਗ ਵੀ ਲੋਕਾਂ ਵਿਚ ਕਾਫੀ ਮਸ਼ਹੂਰ ਹੋਏ।


ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

|

|

|

ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਕੇਐਫਸੀ ਦੇ ਨੇੜੇ ਸਥਿਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ