ਖਬਰਿਸਤਾਨ ਨੈੱਟਵਰਕ- ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਉਨ੍ਹਾਂ ਦੀਆਂ ਫੋਟੋਆਂ ਰਾਜਪਾਲ ਨੇ ਆਪਣੇ ਸੋਸ਼ਲ ਮੀਡੀਆ ਉਤੇ ਸਾਂਝੀਆਂ ਕੀਤੀਆਂ ਹਨ।
ਰਾਜਪਾਲ ਕਟਾਰੀਆ ਨੇ ਕੀਤਾ ਟਵੀਟ

ਇਸ ਬਾਰੇ ਰਾਜਪਾਲ ਕਟਾਰੀਆ ਨੇ ਟਵੀਟ ਕਰ ਕਿਹਾ ਕਿ ਗੁਰਦਾਸ ਮਾਨ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਬਾਰੇ ਇਕ ਸਾਰਥਕ ਚਰਚਾ ਹੋਈ।ਕਲਾ, ਸੱਭਿਆਚਾਰ ਅਤੇ ਜਨਤਕ ਭਾਗੀਦਾਰੀ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਸਮੂਹਿਕ ਸੰਕਲਪ।