View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਗਾਇਕ ਤੋਂ 5 ਲੱਖ ਡਾਲਰ (ਕਰੀਬ 4 ਕਰੋੜ ਰੁਪਏ) ਦੀ ਫ਼ਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਬੈੱਡਰੂਮ ਤੱਕ ਪਹੁੰਚੀਆਂ ਗੋਲੀਆਂ

ਇਹ ਘਟਨਾ ਕੈਲਗਰੀ ਦੇ ਰੈੱਡਸਟੋਨ ਇਲਾਕੇ ਦੀ ਹੈ। ਵੀਰ ਦਵਿੰਦਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਤੇ ਕਰੀਬ 7 ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ 3 ਗੋਲੀਆਂ ਕੰਧਾਂ ਨੂੰ ਚੀਰਦੀਆਂ ਹੋਈਆਂ ਸਿੱਧੀਆਂ ਬੈੱਡਰੂਮ ਦੇ ਅੰਦਰ ਜਾ ਲੱਗੀਆਂ। ਚੰਗੀ ਕਿਸਮਤ ਰਹੀ ਕਿ ਹਮਲੇ ਦੇ ਸਮੇਂ ਗਾਇਕ ਅਤੇ ਉਨ੍ਹਾਂ ਦਾ ਪਰਿਵਾਰ ਘਰ ਵਿੱਚ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਕਿਸ ਨੇ ਦਿੱਤੀ ਸੀ ਧਮਕੀ?

ਜਾਣਕਾਰੀ ਮੁਤਾਬਕ, 6 ਜਨਵਰੀ 2026 ਨੂੰ ਗਾਇਕ ਨੂੰ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ ਸੀ। ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ‘ਆਂਡਾ ਬਟਾਲਾ’ ਵਜੋਂ ਦੱਸੀ ਅਤੇ ਮੋਟੀ ਰਕਮ ਦੀ ਮੰਗ ਕੀਤੀ। ਜਦੋਂ ਵੀਰ ਦਵਿੰਦਰ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ, ਤਾਂ ਮੁਲਜ਼ਮ ਨੇ ਕਿਹਾ, “ਹੁਣ ਤੂੰ ਮਰਨ ਲਈ ਤਿਆਰ ਹੋ ਜਾ,” ਅਤੇ ਉਸ ਤੋਂ ਕੁਝ ਸਮੇਂ ਬਾਅਦ ਹੀ ਘਰ ‘ਤੇ ਹਮਲਾ ਕਰ ਦਿੱਤਾ ਗਿਆ।

ਪੁਲਿਸ ਦੀ ਅਪੀਲ

ਕੈਲਗਰੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਧਮਕੀਆਂ ਤੋਂ ਡਰਨ ਨਾ ਅਤੇ ਕਿਸੇ ਵੀ ਕੀਮਤ ‘ਤੇ ਅਪਰਾਧੀਆਂ ਨੂੰ ਪੈਸੇ ਨਾ ਦੇਣ। ਪੁਲਿਸ ਹੁਣ ‘ਆਂਡਾ ਬਟਾਲਾ’ ਅਤੇ ਉਸ ਦੇ ਗੈਂਗ ਦੀ ਭਾਲ ਕਰ ਰਹੀ ਹੈ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ