ਫਿਰੋਜ਼ਪੁਰ ਸ਼ਹਿਰ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਪ੍ਰਸਿੱਧ ਸੈਲੂਨ ਮਾਲਕ ਮਾਹੀ ਸੋਢੀ ਨੇ ਆਪਣੀ ਪਤਨੀ ਅਤੇ ਦੋ ਨਿੱਕੀਆਂ ਧੀਆਂ ਸਮੇਤ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਮੁਤਾਬਕ ਮਾਹੀ ਸੋਢੀ ਦੀਆਂ ਦੋ ਧੀਆਂ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਕਰੀਬ 10 ਸਾਲ ਅਤੇ ਦੂਜੀ ਦੀ ਉਮਰ ਲਗਭਗ 6 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੈਲੂਨ ਮਾਲਕ ਨੇ ਆਪਣੀ ਪਤਨੀ ਅਤੇ ਦੋ ਧੀਆਂ ਸਮੇਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕੀਤੀ।
ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਦਿਲ ਦਹਲਾ ਦੇਣ ਵਾਲੀ ਘਟਨਾ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ।