ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਪ ਸਾਂਸਦ ਅਸ਼ੋਕ ਮਿੱਤਲ ਦੇ ਠਿਕਾਣਿਆਂ ‘ਤੇ ਰੇਡ ਵਿਚਲੇ ਰਾਘਵ ਚੱਢਾ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ Z+ ਸੁਰੱਖਿਆ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮੀਡੀਆ ਵਿੱਚ ਚੱਲ ਰਹੀਆਂ ਸਾਰੀਆਂ ਅਫਵਾਹਾਂ ‘ਤੇ ਵਿਰਾਮ ਲੱਗ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ, ਕਿਉਂਕਿ ਅੱਜ ਸਵੇਰੇ ਹੀ ‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਚੱਢਾ ਨੂੰ ਹਟਾ ਕੇ ਬਣਾਇਆ ਸੀ ਡਿਪਟੀ ਲੀਡਰ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਤੋਂ ਰਾਜ ਸਭਾ ਦੇ ਡਿਪਟੀ ਲੀਡਰ ਦਾ ਅਹੁਦਾ ਖੋਹ ਕੇ ਅਸ਼ੋਕ ਮਿੱਤਲ ਨੂੰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਰਾਘਵ ਚੱਢਾ ਨੇ ਆਪਣੀ ਹੀ ਪਾਰਟੀ ‘ਤੇ ਕਈ ਸਵਾਲ ਚੁੱਕੇ ਸਨ ਅਤੇ ਹੁਣ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।