ਖ਼ਬਰਿਸਤਾਨ ਨੈਟਵਰਕ: ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਹੁੰਚਣਗੇ। ਉਹ ਅ੍ਰੰਮਿਤਸਰ ਹਵਾਈ ਅੱਡੇ ਤੇ ਪਹੁੰਚ ਚੁੱਕੇ ਹਨ। ਉਹ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ, ਪਹਿਲਾਂ ਉਹ 10.45 ਤੇ ਰਾਮਦਾਸ ਵਿਖੇ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ, ਸਵੇਰੇ 11:45, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਗੁਰਚੱਕ ਪਿੰਡ, ਦੁਪਹਿਰ 1:45 ਵਜੇ, ਉਹ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦੇ ਮਕੋਡਾ ਪੱਟਣ ਵਿਖੇ ਹੜ੍ਹ ਪੀੜਤਾਂ ਨੂੰ ਕੋਲ ਮੌਜੂਦ ਹੋਣਗੇ।
ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਕਰ ਚੁੱਕੇ ਹਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ 9 ਸਤੰਬਰ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ 4 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਜਾਣਕਾਰੀ ਅਨੁਸਾਰ, ਭਾਜਪਾ ਦੇ 25 ਕੇਂਦਰੀ ਮੰਤਰੀ ਅਤੇ ਰਾਜ ਮੰਤਰੀ 21 ਸਤੰਬਰ ਤੱਕ ਰਾਜ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਰਾਜ ਦਾ ਦੌਰਾ ਕਰਨ ਲਈ ਆ ਰਹੇ ਹਨ ਜਦੋਂ ਹੜ੍ਹ ਦਾ ਪਾਣੀ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਸੂਬਾ ਕਾਂਗਰਸ ਸਤੰਬਰ ਦੀ ਸ਼ੁਰੂਆਤ ਤੋਂ ਹੀ ਰਾਹੁਲ ਨੂੰ ਦੌਰਾ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਬਿਹਾਰ ਵਿੱਚ ਰੁੱਝੇ ਹੋਣ ਕਾਰਨ ਉਹ ਨਹੀਂ ਆ ਸਕੇ ਸੀ।