View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਰਾਜਪੁਰ-ਮੋਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਭਾਰਤੀ ਰੇਲਵੇ ਵੱਲੋਂ ਪੰਜਾਬ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਹੈ। ਇਸ ਤੋਂ ਇਲਾਵਾ, ਕੇਂਦਰੀ ਮੰਤਰੀ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ।

ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਮੋਹਾਲੀ-ਰਾਜਪੁਰਾ ਰੇਲ ਲਿੰਕ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਐਲਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਹ ਮੰਗ ਪਿਛਲੇ 50 ਸਾਲਾਂ ਤੋਂ ਲਟਕ ਰਹੀ ਸੀ। ਇਹ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ – ਰਾਜਪੁਰਾ, ਪਟਿਆਲਾ, ਸੰਗਰੂਰ, ਆਦਿ ਨਾਲ ਜੋੜੇਗਾ।

ਬੁੱਧਵਾਰ ਨੂੰ ਛੱਡ ਕੇ ਪੂਰੇ ਹਫ਼ਤਾ ਚੱਲੇਗੀ ਇਹ ਟ੍ਰੇਨ 

ਕੇਂਦਰੀ ਮੰਤਰੀ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ, ਜਿਸ ਨੂੰ ਇਸ ਹਫ਼ਤੇ ਹਰੀ ਝੰਡੀ ਦਿਖਾਈ ਜਾਵੇਗੀ। ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਪੂਰਾ ਹਫ਼ਤਾ ਚੱਲੇਗੀ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਟ੍ਰੇਨ ਪੂਰੇ ਮਾਲਵਾ ਖੇਤਰ ਨੂੰ ਦਿੱਲੀ ਨਾਲ ਵੀ ਜੋੜੇਗੀ। ਇਹ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਅਤੇ ਨਵੀਂ ਦਿੱਲੀ ਤੱਕ ਚੱਲੇਗੀ।

ਨਵੀਂ ਵੰਦੇ ਭਾਰਤ ਰੇਲਗੱਡੀ ਪੂਰੇ ਖੇਤਰ ‘ਚ ਸੰਪਰਕ ਨੂੰ ਬਣਾਏਗੀ ਬਿਹਤਰ 

ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲਗੱਡੀ ਪੂਰੇ ਖੇਤਰ ਵਿੱਚ ਸੰਪਰਕ ਨੂੰ ਹੋਰ ਬਿਹਤਰ ਬਣਾਏਗੀ। ਇਹ ਨਵੀਂ ਰੇਲਵੇ ਲਾਈਨ ਬਠਿੰਡਾ, ਧੂਰੀ, ਪਟਿਆਲਾ ਅਤੇ ਅੰਬਾਲਾ ਵਿੱਚੋਂ ਲੰਘੇਗੀ, ਮਾਲਵੇ ਦੇ ਇੱਕ ਵੱਡੇ ਹਿੱਸੇ ਨੂੰ ਰਾਸ਼ਟਰੀ ਰਾਜਧਾਨੀ ਨਾਲ ਜੋੜੇਗੀ।

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ

ਇਸ ਦੌਰਾਨ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ਕਿ ਭਾਰਤੀ ਰੇਲਵੇ ਨੇ ਅੱਜ ਪੰਜਾਬ ਨੂੰ ਦੋ ਵੱਡੇ ਤੋਹਫ਼ੇ ਦਿੱਤੇ ਹਨ। ਰਾਜਪੁਰਾ ਤੋਂ ਮੋਹਾਲੀ ਤੱਕ ਨਵੀਂ ਰੇਲਵੇ ਲਾਈਨ ਦਹਾਕਿਆਂ ਪੁਰਾਣੀ ਮੰਗ ਸੀ ਜਿਸਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਇਸ ਨਾਲ ਪੂਰੇ ਮਾਲਵਾ ਖੇਤਰ ਤੋਂ ਚੰਡੀਗੜ੍ਹ ਤੱਕ ਰੇਲ ਸੰਪਰਕ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਦੂਜਾ ਫਿਰੋਜ਼ਪੁਰ ਤੋਂ ਦਿੱਲੀ ਤੱਕ ਇੱਕ ਨਵੀਂ ਵੰਦੇ ਭਾਰਤ ਰੇਲਗੱਡੀ ਦਾ ਐਲਾਨ ਕੀਤਾ ਗਿਆ ਹੈ। ਮੈਂ ਇਸ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ