ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਸਵੇਰ ਤੋਂ ਕਈ ਜਲੰਧਰ ਸਮੇਤ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ | ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਆਈ ਹੈ | ਜਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ | ਅੱਜ ਵੀ ਸੂਬੇ ‘ਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ | ਇਸ ਦੇ ਨਾਲ ਬਿਜਲੀ ਡਿੱਗਣ ਦੀ ਵੀ ਸੰਭਵਾਨਾ ਹੈ | ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ |
ਬੀਤੇ ਦਿਨ ਤੋਂ ਹੀ ਮੌਸਮ ਨੇ ਮੁੜ ਕਰਵਟ ਲੈ ਲਈ ਹੈ| ਪਿਛਲੇ 24 ਘੰਟਿਆਂ ‘ਚ ਰਾਜ ‘ਚ ਭਾਰੀ ਮੀਂਹ ਪਿਆ ਹੈ | ਜਿਸ ਕਾਰਨ ਪੰਜਾਬ ‘ਚ ਮਾਨਸੂਨ ਦਾ ਅਸਰ ਦਿਖਾਈ ਦੇ ਰਿਹਾ ਹੈ | ਮੌਸਮ ਵਿਭਾਗ ਨੇ ਰਾਜ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਹੈ |
ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਹੇਠਾਂ ਡਿੱਗਿਆ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ, ਲੁਧਿਆਣਾ ਵਿੱਚ 30.8 ਡਿਗਰੀ, ਪਟਿਆਲਾ ਵਿੱਚ 27.8 ਡਿਗਰੀ, ਪਠਾਨਕੋਟ ਵਿੱਚ 32 ਡਿਗਰੀ, ਬਠਿੰਡਾ ਵਿੱਚ 34.2 ਡਿਗਰੀ ਅਤੇ ਫਰੀਦਕੋਟ ਵਿੱਚ 33.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸੂਬੇ ‘ਚ ਮਾਨਸੂਨ ਸਰਗਰਮ ਹੋ ਗਿਆ ਹੈ | ਜਿਸ ਕਾਰਨ ਰਾਜ ‘ਚ ਦਿਨ ਭਰ ਬਾਰਸ਼ ਹੋਵੇਗੀ | ਕਈ ਥਾਵਾਂ ‘ਤੇ ਗਰਜ ਦੇ ਨਾਲ ਬਿਜਲੀ ਡਿੱਗਣ ਦੀ ਵੀ ਚੇਤਾਵਨੀ ਹੈ