ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਸਵੇਰੇ ਕਈ ਜ਼ਿਲ੍ਹਿਆਂ ‘ਚ ਮੀਂਹ ਪਿਆ । ਜਲੰਧਰ , ਹੁਸ਼ਿਆਰਪੁਰ ਸਮੇਤ ਇਲਾਕਿਆਂ ‘ਚ ਕਾਲੇ ਸੰਘਣੇ ਬੱਦਲ ਛਾਏ ਹੋਏ ਸਨ। ਕੁਝ ਜ਼ਿਲ੍ਹਿਆਂ ਨੂੰ ਛੱਡ ਬਾਕੀ ਸੂਬੇ ‘ਚ ਮੌਸਮ ਆਮ ਵਾਂਗ ਰਹੇਗਾ। ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸਦੇ ਬਾਵਜੂਦ ਕਈ ਜ਼ਿਲ੍ਹਿਆਂ ‘ਚ ਹਲਕੇ ਬੱਦਲ ਛਾਏ ਰਹਿਣਗੇ । ਮੌਸਮ ‘ਚ ਬਦਲਾਅ ਹੋ ਸਕਦਾ ਹੈ । ਪਟਿਆਲਾ , ਪਠਾਨਕੋਟ, ਹੁਸ਼ਿਆਰਪੁਰ ਸਮੇਤ ਕਈ ਜ਼ਿਲਿਆਂ ‘ਚ ਮੀਂਹ ਦਰਜ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜੇਕਰ ਸੂਬੇ ‘ਚ ਤਾਪਮਾਨ ਦੀ ਗੱਲ ਕਰੀਏ ਤਾਂ ਤਾਪਮਾਨ ‘ਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਕੁਝ ਇਲਾਕਿਆਂ ‘ਚ ਹੁੰਮਸ ਭਰੀ ਗਰਮੀ ਤੋਂ ਲੋਕ ਪਰੇਸ਼ਾਨ ਹਨ। ਨੰਗਲ ਦੇ ਭਾਖੜਾ ਡੈਮ ਸਟੇਸ਼ਨ ‘ਤੇ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
6 ਜਿਲ੍ਹਿਆਂ ‘ਚ ਚੇਤਾਵਨੀ ਜਾਰੀ
ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸੁਸਤ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਪ੍ਰਸ਼ਾਸਨ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਜੇਕਰ ਫਲੱਡ ਗੇਟ ਖੋਲ੍ਹੇ ਜਾਂਦੇ ਹਨ, ਤਾਂ ਇਸਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲ੍ਹਿਆਂ – ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੋਪੜ, ਨਵਾਂਸ਼ਹਿਰ ਅਤੇ ਫਿਰੋਜ਼ਪੁਰ ‘ਤੇ ਪੈ ਸਕਦਾ ਹੈ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।
ਪੰਜਾਬ ਵਿੱਚ ਅੱਜ ਮੌਸਮ ਪੂਰੀ ਤਰ੍ਹਾਂ ਆਮ ਹੈ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਕੱਲ੍ਹ ਯਾਨੀ ਮੰਗਲਵਾਰ ਨੂੰ ਮੌਸਮ ਵਿੱਚ ਥੋੜ੍ਹਾ ਬਦਲਾਅ ਦੇਖਿਆ ਜਾ ਸਕਦਾ ਹੈ। ਇਸਦੇ ਨਾਲ ਹੀ ਭਾਖੜਾ ਡੈਮ ਪ੍ਰਬੰਧਨ ਬੋਰਡ ਨੇ ਫਲੱਡ ਗੇਟ ਖੋਲ੍ਹਣ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।