ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ ਸੂਬੇ ਦੇ ਕਰੀਬ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਵੀ ਖਿੰਡ-ਪੁੰਡ ਬਾਰਿਸ਼ ਹੋ ਸਕਦੀ ਹੈ।ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
13 ਅਤੇ 14 ਜੁਲਾਈ ਦਾ ਅਨੁਮਾਨ
13 ਜੁਲਾਈ ਨੂੰ ਮੀਂਹ ਦੀ ਤੀਬਰਤਾ ਕੁਝ ਘੱਟ ਹੋ ਸਕਦੀ ਹੈ। ਗੁਰਦਾਸਪੁਰ ਵਿੱਚ ਕੁਝ ਥਾਵਾਂ ‘ਤੇ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
14 ਜੁਲਾਈ ਨੂੰ ਵੀ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਉਮੀਦ ਹੈ।ਮੌਸਮ ਵਿਭਾਗ ਨੇ ਲੋਕਾਂ ਨੂੰ ਤਾਜ਼ਾ ਮੌਸਮੀ ਅਪਡੇਟ ‘ਤੇ ਨਜ਼ਰ ਰੱਖਣ ਅਤੇ ਯੈਲੋ ਅਲਰਟ ਵਾਲੇ ਇਲਾਕਿਆਂ ਵਿੱਚ ਲੋੜੀਂਦੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।