View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਪਾਲੀਵੁੱਡ, ਬਾਲੀਵੁਡ ਅਦਾਕਾਰਾਂ ਸਮੇਤ ਕਈ ਸਮਾਜਸੇਵੀ ਸੰਸਥਾਵਾਂ ਲੋਕਾਂ ਦੀ ਮੱਦਦ ਕਰ ਰਹੇ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਨਾਹ ਪਿੰਡਾਂ ਤੱਕ ਸਰਕਾਰ, ਵੱਖ-ਵੱਖ ਸਮਾਜ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। 

ਪੰਜਾਬ ਸਮੇਤ ਕਈ ਰਾਜਾਂ ‘ਚ ਅਲਰਟ ਜਾਰੀ 

ਹੜ੍ਹਾਂ ਦੀ ਲਪੇਟ ‘ਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ। 

ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ‘ਚ ਅਲਰਟ ਜਾਰੀ 

ਦਰਿਆਵਾਂ ‘ਚੋਂ ਪਾਣੀ ਛੱਡਣ ਤੋਂ ਬਾਅਦ ਆਸ-ਪਾਸ ਦੇ ਇਲਾਕਿਆਂ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੁਖਨਾ ਝੀਲ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਤੋਂ ਬਾਅਦ ਜ਼ੀਰਕਪੁਰ ਅਤੇ ਪਟਿਆਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅਜਨਾਲਾ, ਅੰਮ੍ਰਿਤਸਰ ਵਿੱਚ ਵੀ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੰਮ੍ਰਿਤਸਰ ਦੇ ਘੋਨੇਵਾਲਾ ਵਿੱਚ ਧੁੱਸੀ ਡੈਮ ਟੁੱਟਣ ਕਾਰਨ ਆਲੇ-ਦੁਆਲੇ ਦਾ 15 ਕਿਲੋਮੀਟਰ ਖੇਤਰ ਹੜ੍ਹ ਦੀ ਲਪੇਟ ਵਿੱਚ ਆ ਗਿਆ ਹੈ। ਅਜਨਾਲਾ ਸ਼ਹਿਰ ਤੱਕ ਪਾਣੀ ਪਹੁੰਚਣ ਕਾਰਨ ਪ੍ਰਸ਼ਾਸਨ ਅਲਰਟ ‘ਤੇ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਦੀ ਦੂਰੀ ਸਿਰਫ਼ 10 ਕਿਲੋਮੀਟਰ ਹੈ।

ਕੇਂਦਰੀ ਮੰਤਰੀ ਨੇ CM ਮਾਨ ਤੇ ਰਾਜਪਾਲ ਨਾਲ ਕੀਤੀ ਗੱਲ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ। ਫ਼ੋਨ ‘ਤੇ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸ਼ਾਹ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਡੈਮ ਦੇ ਗੇਟ ਚਾਰ ਫੁੱਟ ਤੱਕ ਖੋਲ੍ਹੇ ਗੇਟ 

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਘੱਟ ਹੈ। ਇਸ ਕਾਰਨ ਡੈਮ ਦੇ ਹੜ੍ਹ ਵਾਲੇ ਗੇਟ 4-4 ਫੁੱਟ ਖੋਲ੍ਹ ਦਿੱਤੇ ਗਏ ਹਨ। ਸਥਿਤੀ ਨੂੰ ਦੇਖਦੇ ਹੋਏ, ਡੈਮ ਦੇ ਗੇਟ ਚਾਰ ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਇਹ ਫੈਸਲਾ ਬੀਬੀਐਮਬੀ (ਭਾਖੜਾ ਬਿਆਸ ਪ੍ਰਬੰਧਨ ਬੋਰਡ) ਦੀ ਆਪਣੀ ਤਕਨੀਕੀ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਜ਼ੀਰਕਪੁਰ ਵਿੱਚ, ਘੱਗਰ ਨਦੀ ਦਾ ਪਾਣੀ ਮੁਬਾਰਕਪੁਰ ਕਾਜ਼ਵੇਅ ਦੇ ਉੱਪਰ ਵਗ ਰਿਹਾ ਹੈ। ਜਿਸ ਕਾਰਨ ਉੱਥੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਪਾਣੀ ਦੇ ਓਵਰਫਲੋ ਹੋਣ ਕਾਰਨ, ਨੇੜੇ ਬਣੀਆਂ ਝੁੱਗੀਆਂ ਡੁੱਬ ਗਈਆਂ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ