View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਸਮੂਹ ਇਕੱਤਰਤਾ ਹੋਈ, ਜਿਥੇ ਢੱਡਰੀਆਂਵਾਲੇ ਨੇ ਆਪਣੇ ਪਿਛਲੇ ਸਮੇਂ ਦਿੱਤੇ ਬਿਆਨਾਂ ਦੀ ਮੁਆਫੀ ਮੰਗੀ ਤੇ ਉਨ੍ਹਾਂ ਨੂੰ ਹਣ ਪ੍ਰਚਾਰ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਗਾਈ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੇ ਮਾਫ਼ੀ ਮੰਗੀ ਅਤੇ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜਾ ਲਗਾਈ ਗਈ, ਜਿਸ ਅਨੁਸਾਰ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਤੇ ਦੋ ਚੌਪਈ ਸਾਹਿਬ ਜੀ ਦੇ ਪਾਠ ਰੋਜ਼ਾਨਾ ਕਰਨ ਉਪਰੰਤ 501 ਰੁਪਏ ਦੀ ਦੇਗ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਕਰ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ।

ਗਿਆਨੀ ਗੁਰਮੁੱਖ ਸਿੰਘ ਨੂੰ ਵੀ ਧਾਰਮਿਕ ਸਜ਼ਾ

ਇਸ ਤੋਂ ਇਲਾਵਾ ਗਿਆਨੀ ਗੁਰਮੁੱਖ ਸਿੰਘ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ। 24 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਵਾਲੇ ਪੰਜ ਸਿੰਘ ਸਹਿਬਾਨ ਵਿੱਚ ਸ਼ਾਮਿਲ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ। ਪੰਜ ਸਿੰਘ ਸਾਹਿਬਾਨ ਵੱਲੋਂ ਗਿਆਨੀ ਗੁਰਮੁਖ ਸਿੰਘ ਦੀ ਖਿਮਾ ਯਾਚਨਾ ਪ੍ਰਵਾਨ ਕਰਦੇ ਹੋਏ 11 ਦਿਨ ਲੰਗਰ ਵਿੱਚ ਝੂਠੇ ਭਾਂਡੇ ਮਾਂਜਣ ਅਤੇ 11 ਦਿਨ ਜੋੜੇ ਘਰ ਵਿੱਚ ਸੇਵਾ ਕਰਨ ਦੇ ਨਾਲ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਦੋ ਤ੍ਰੈ ਪ੍ਰਸ਼ਾਦ ਸਵਈਏ ਅਤੇ ਇੱਕ ਆਸਾ ਜੀ ਦੀ ਵਾਰ ਦਾ ਪਾਠ ਰੋਜ਼ਾਨਾ 11 ਦਿਨ ਕਰਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਹੈ।

ਕੀ ਕਿਹਾ ਢੱਡਰੀਆਂ ਵਾਲੇ ਨੇ

ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਤੇ ਨਸ਼ੇ ਵਿਚ ਫਸ ਰਹੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਇਕਜੁੱਟ ਹੋਣ ਦੀ ਲੋੜ ਹੈ ਤੇ ਇਸ ਲਈ ਉਨ੍ਹਾਂ ਨੇ ਖਿਮਾ ਦੀ ਯਾਚਨਾ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੂੰ ਅਗਾਂਹ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਗੁਰੂ ਦੇ ਸਰੋਵਰਾਂ ਵਿਰੁੱਧ ਕੋਈ ਬਿਆਨੀ ਨਾ ਕੀਤੀ ਜਾਵੇ, ਸਾਖੀਆਂ ਤੇ ਗੁਰ ਇਤਿਹਾਸ ਸੁਣਾਇਆ ਜਾਵੇ, ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ, ਕਿਸੇ ਜਥੇਬੰਦੀ ਖ਼ਿਲਾਫ਼ ਨਿੱਜੀ ਟਿਪਣੀਆਂ ਨਾ ਕੀਤੀਆਂ ਜਾਣ।

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਹ ਗੱਲਾਂ ਪ੍ਰਵਾਨ ਕੀਤੀਆਂ। ਇਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਰਣਜੀਤ ਸਿੰਘ ਵੱਲੋਂ ਪ੍ਰਚਾਰ ਕੀਤੇ ਜਾਣ ‘ਤੇ ਲੱਗੀ ਰੋਕ ਹਟਾ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਸੀਸ ਨਿਵਾ ਕੇ ਜਾਣ ਲਈ ਆਖ਼ ਦਿੱਤਾ ਗਿਆ।

 ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ‘ਚ ਅੱਜ ਮਾਨਯੋਗ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸ਼ਹਿਰ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ