ਖਬਰਿਸਤਾਨ ਨੈੱਟਵਰਕ– ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੂੰ ਲੋਹੇ ਦੀ ਰਾਡ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਿਵੇਂ ਹੋਈ ਤਕਰਾਰ
ਦੱਸਿਆ ਜਾ ਰਿਹਾ ਹੈ ਕਿ ਰੋਡਵੇਜ਼ ਦੀ ਬੱਸ ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਸੀ। ਰਸਤੇ ਵਿਚ ਇਕ ਕਾਰ ਚਾਲਕ ਅਤੇ ਡਰਾਈਵਰ ਵਿਚਕਾਰ ਬਹਿਸ ਹੋ ਗਈ। ਡਰਾਈਵਰ ਅਤੇ ਕਾਰ ਚਾਲਕ ਦੋਵੇਂ ਬਾਹਰ ਨਿਕਲ ਆਏ। ਬਹਿਸਬਾਜ਼ੀ ਤੋਂ ਬਾਅਦ ਸਥਿਤੀ ਇਕਦਮ ਵਿਗੜ ਗਈ। ਗੁੱਸੇ ਵਿੱਚ ਆ ਕੇ ਵਿਅਕਤੀ ਨੇ ਆਪਣੀ ਕਾਰ ਵਿੱਚੋਂ ਰਾਡ ਕੱਢ ਕੇ ਬੱਸ ਡਰਾਈਵਰ ਦੇ ਮਾਰ ਦਿੱਤੀ।
ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ
ਘਟਨਾ ਤੋਂ ਤੁਰੰਤ ਬਾਅਦ, ਲੋਕਾਂ ਨੇ ਬੱਸ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।