ਪੰਜਾਬ ‘ਚ ਮੁੜ ਪਨਬਸ ਅਤੇ ਰੋਡਵੇਜ਼ ਦੇ ਕੱਚੇ ਵਰਕਰਜ਼ ਯੂਨੀਅਨ ਵੱਲੋਂ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦੋ ਘੰਟੇ ਦੀ ਗੇਟ ਰੈਲੀ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਰੈਲੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਯੂਨੀਅਨ ਦੇ ਅਨੁਸਾਰ ਪਹਿਲਾਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਕਰਮਚਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਰੱਦ ਕਰਨ ਦੀ ਮੰਗ ਬਾਰ-ਬਾਰ ਕੀਤੀ ਗਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਯੂਨੀਅਨ ਨੇ ਸਪਸ਼ਟ ਕੀਤਾ ਹੈ ਕਿ ਅੱਜ ਕਿਸੇ ਵੀ ਤਰ੍ਹਾਂ ਦਾ ਸੜਕ ਜਾਮ ਨਹੀਂ ਕੀਤਾ ਜਾਵੇਗਾ ਅਤੇ ਸਿਰਫ਼ ਗੇਟ ਰੈਲੀ ਹੀ ਹੋਵੇਗੀ। ਬੱਸ ਸੇਵਾਵਾਂ ਆਮ ਤਰ੍ਹਾਂ ਜਾਰੀ ਰਹਿਣਗੀਆਂ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨਣ ਤਿੱਖਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।